ਪ੍ਰਦਰਸ਼ਨ ਕਰ ਰਹੇ ਦੋ ਦਰਜਨ ਵਿਦਿਆਰਥੀ ਹਿਰਾਸਤ ’ਚ ਲਏ

ਨੀਟ-ਯੂਜੀ ਵਿੱਚ ਬੇਨਿਯਮੀਆਂ ਅਤੇ ਯੂਜੀਸੀ-ਨੈੱਟ ਪ੍ਰੀਖਿਆ ਰੱਦ ਕਰਨ ਖ਼ਿਲਾਫ਼ ਅੱਜ ਜੰਤਰ-ਮੰਤਰ ਵਿੱਚ ਪ੍ਰਦਰਸ਼ਨ ਕਰ ਰਹੇ ਦੋ ਦਰਜਨ ਤੋਂ ਵੱਧ ਵਿਦਿਆਰਥੀਆਂ ਨੂੰ ਹਿਰਾਸਤ ’ਚ ਲਿਆ ਗਿਆ। ਇਨ੍ਹਾਂ ’ਚੋਂ ਕੁੱਝ ਕਾਂਗਰਸ ਦੇ ਵਿਦਿਆਰਥੀ ਵਿੰਗ ਐਨਐਸਯੂਆਈ ਦੇ ਮੈਂਬਰ ਵੀ ਸਨ। ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨਐੱਸਯੂਆਈ) ਨੇ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਪਹਿਲੇ ਦਿਨ ਸੰਸਦ ਵੱਲ ਮਾਰਚ ਕਰਨ ਦੀ ਯੋਜਨਾ ਬਣਾਈ ਸੀ। ਵੱਡੀ ਗਿਣਤੀ ਵਿਦਿਆਰਥੀ ਤਖਤੀਆਂ ਅਤੇ ਐੱਨਐੱਸਯੂਆਈ ਦੇ ਝੰਡੇ ਲੈ ਕੇ ਜੰਤਰ-ਮੰਤਰ ’ਤੇ ਇਕੱਠੇ ਹੋਏ। ਪ੍ਰਦਰਸ਼ਨ ਤੋਂ ਪਹਿਲਾਂ ਪੁਲੀਸ ਨੇ ਵਿਦਿਆਰਥੀਆਂ ਨੂੰ ਰੋਕਣ ਲਈ ਇਲਾਕੇ ਵਿੱਚ ਬੈਰੀਕੇਡ ਲਗਾ ਦਿੱਤੇ ਸਨ। ਮੌਕੇ ’ਤੇ ਨੀਮ ਫੌਜੀ ਬਲਾਂ ਸਮੇਤ ਦਿੱਲੀ ਪੁਲੀਸ ਦੀ ਤਾਇਨਾਤੀ ਕੀਤੀ ਗਈ ਸੀ।

ਇਸ ਦੌਰਾਨ ਇੱਕ ਅਧਿਕਾਰੀ ਨੇ ਦੱਸਿਆ ਕਿ ਮਾਰਚ ਦੀ ਇਜਾਜ਼ਤ ਨਾ ਮਿਲਣ ਕਾਰਨ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਵੱਖ-ਵੱਖ ਥਾਣਿਆਂ ਵਿੱਚ ਲੈ ਗਈ। ਇਸ ਤੋਂ ਪਹਿਲਾਂ ਪੁਲੀਸ ਅਧਿਕਾਰੀਆਂ ਨੇ ਕਿਹਾ ਸੀ ਕਿ ਅਜਿਹਾ ਕੋਈ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਅਜਿਹਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਰੋਕਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 5 ਮਈ ਨੂੰ ਕਰਵਾਈ ਗਈ ਨੀਟ-ਯੂਜੀ ਪ੍ਰੀਖਿਆ ਰੱਦ ਕਰਨ ਦੀ ਮੰਗ ਵਿਚਾਲੇ ਕੇਂਦਰੀ ਸਿੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਬੇਨਿਯਮੀਆਂ ਦੀਆਂ ਘਟਨਾਵਾਂ ‘ਸਥਾਨਕ’ ਜਾਂ ‘ਇੱਕ-ਦੁੱਕਾ’ ਸਨ ਅਤੇ ਸਹੀ ਢੰਗ ਨਾਲ ਪ੍ਰੀਖਿਆ ਪਾਸ ਕਰਨ ਵਾਲੇ ਲੱਖਾਂ ਪ੍ਰੀਖਿਆਰਥੀਆਂ ਦੇ ਕਰੀਅਰ ਨੂੰ ਜੋਖਮ ਵਿਚ ਪਾਉਣਾ ਠੀਕ ਨਹੀਂ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...