SSC CGL ਇਮਤਿਹਾਨ ਲਈ ਨੋਟੀਫਿਕੇਸ਼ਨ ਜਾਰੀ

ਕੇਂਦਰ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਸੰਸਥਾਵਾਂ ਵਿੱਚ ਵੱਖ-ਵੱਖ ਖਾਲੀ ਅਸਾਮੀਆਂ ਨੂੰ ਭਰਨ ਲਈ ਹਰ ਸਾਲ ਸੰਯੁਕਤ ਗ੍ਰੈਜੂਏਟ ਪੱਧਰੀ ਪ੍ਰੀਖਿਆ (SSC CGL) ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਾਲ, ਇਸ ਭਰਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਦੱਸ ਦੇਈਏ ਕਿ ਸਟਾਫ ਸਿਲੈਕਸ਼ਨ ਕਮਿਸ਼ਨ (ਐਸਐਸਸੀ) ਨੇ ਐਸਐਸਸੀ ਸੀਜੀਐਲ 2024 ਲਈ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਅਤੇ ਭਰਤੀ ਨਾਲ ਸਬੰਧਤ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਭਰਤੀ ਰਾਹੀਂ 17727 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। SSC CGL ਪ੍ਰੀਖਿਆ 2024 ਦੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ, ਅਰਜ਼ੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ ਹੈ। ਇਸ ਵਿੱਚ ਸ਼ਾਮਲ ਹੋਣ ਲਈ, ਯੋਗ ਅਤੇ ਦਿਲਚਸਪੀ ਰੱਖਣ ਵਾਲੇ ਉਮੀਦਵਾਰ 24 ਜੂਨ 2024 ਤੋਂ 24 ਜੁਲਾਈ 2024 ਤੱਕ ਰਾਤ 11 ਵਜੇ ਤੱਕ SSC ssc.gov.in ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਫਾਰਮ ਭਰ ਸਕਦੇ ਹਨ। ਜਨਰਲ, ਓਬੀਸੀ, ਈਡਬਲਯੂਐਸ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਦੇ ਨਾਲ 100 ਰੁਪਏ ਦਾ ਭੁਗਤਾਨ ਕਰਨਾ ਹੋਵੇਗਾ। SC/ST PH/ ਮਹਿਲਾ ਉਮੀਦਵਾਰ ਇਸ ਭਰਤੀ ਵਿੱਚ ਸ਼ਾਮਲ ਹੋਣ ਲਈ ਮੁਫ਼ਤ ਅਪਲਾਈ ਕਰ ਸਕਦੇ ਹਨ।

ਅਰਜ਼ੀ ਫਾਰਮ ਭਰਨ ਦੀ ਮਿਤੀ: 24 ਜੂਨ ਤੋਂ 24 ਜੁਲਾਈ 2024

ਅਰਜ਼ੀ ਫੀਸ ਜਮ੍ਹਾ ਕਰਨ ਦੀ ਆਖਰੀ ਮਿਤੀ: 25 ਜੁਲਾਈ 2024

ਬਿਨੈ-ਪੱਤਰ ਵਿੱਚ ਸੋਧ ਕਰਨ ਦੀਆਂ ਮਿਤੀਆਂ: 10 ਤੋਂ 11 ਅਗਸਤ 2024

ਟੀਅਰ-1 ਕੰਪਿਊਟਰ ਆਧਾਰਿਤ ਟੈਸਟ (ਸੀਬੀਟੀ) ਦੀ ਸੰਭਾਵਿਤ ਮਿਤੀ: ਸਤੰਬਰ/ਅਕਤੂਬਰ 2024

ਟੀਅਰ-2 ਕੰਪਿਊਟਰ ਆਧਾਰਿਤ ਟੈਸਟ (ਸੀਬੀਟੀ) ਦੀ ਸੰਭਾਵਿਤ ਮਿਤੀ: ਦਸੰਬਰ 2024

ਇਸ ਭਰਤੀ ਲਈ ਅਪਲਾਈ ਕਰਨ ਲਈ ਉਮੀਦਵਾਰ ਦਾ ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਟ ਹੋਣਾ ਲਾਜ਼ਮੀ ਹੈ। ਗ੍ਰੈਜੂਏਸ਼ਨ ਦੇ ਅੰਤਿਮ ਸਾਲ ਜਾਂ ਸਮੈਸਟਰ ਵਿੱਚ ਪੜ੍ਹ ਰਹੇ ਉਮੀਦਵਾਰ ਵੀ ਇਸ ਵਿੱਚ ਭਾਗ ਲੈ ਸਕਦੇ ਹਨ। ਇਸ ਦੇ ਨਾਲ ਹੀ 1 ਅਗਸਤ, 2024 ਤੱਕ ਉਮੀਦਵਾਰ ਦੀ ਘੱਟੋ-ਘੱਟ ਉਮਰ 18 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਅਸਾਮੀ ਅਨੁਸਾਰ ਵੱਧ ਤੋਂ ਵੱਧ ਉਮਰ 27/32 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਰਾਖਵੀਂ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ ਵੱਧ ਉਮਰ ਵਿੱਚ ਛੋਟ ਦਿੱਤੀ ਜਾਵੇਗੀ।

ਸਾਂਝਾ ਕਰੋ

ਪੜ੍ਹੋ

ਜਮਹੂਰੀ ਅਧਿਕਾਰ ਸਭਾ ਦੀ ਸੂਬਾਈ ਆਗੂ ਪਰਮਜੀਤ

*ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖਿਲਾਫ਼ ਕੀਤੀ ਸਖ਼ਤ ਕਾਰਵਾਈ ਦੀ...