ਪੰਜਾਬੀ ਇੰਡਸਟਰੀ ਵਿੱਚ ਪ੍ਰਸਿੱਧ ਕਾਮੇਡੀ ਅਦਾਕਾਰ ਦੀ ਹੋਈ ਮੌਤ

ਪੰਜਾਬੀ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਆ ਰਹੀ ਹੈ ਕਿ ਪੰਜਾਬੀ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਚਰਨਜੀਤ ਸੰਧੂ ਦਾ ਦਿਹਾਂਤ ਹੋ ਗਿਆ।  ਉਹ ਬੀਤੇ ਕੁੱਝ ਸਮੇਂ ਤੋਂ ਬਿਮਾਰ ਸਨ। ਬਠਿੰਡੇ ਦੇ ਜੰਮਪਲ ਚਰਨਜੀਤ ਰੰਗ-ਮੰਚ ਨਾਲ ਜੁੜੇ ਰਹੇ। ਉਨ੍ਹਾਂ ਨੇ ਟੋਨੀ ਬਾਤਿਸ਼ ਤੋਂ ਨਾਟਕੀ ਪੇਸ਼ਕਾਰੀ ਦੇ ਗੁਰ ਸਿੱਖੇ ਅਤੇ ਬਹੁਤ ਸਾਰੇ ਨਾਟਕਾਂ ਵਿਚ ਕੰਮ ਕੀਤਾ। ਇੰਗਲੈਂਡ ਵਿਚ ਵੱਖ ਵੱਖ ਰੇਡੀਓ, ਟੀ. ਵੀ. ਪ੍ਰੋਗਰਾਮ ਕਰਕੇ ਪੰਜਾਬੀ ਸਰੋਤਿਆਂ ਅਤੇ ਦਰਸ਼ਕਾਂ ਦੇ ਦਿਲਾਂ ਵਿਚ ਥਾਂ ਬਣਾਈ। ਚਰਨਜੀਤ ਸੰਧੂ ਨੇ ਵੱਤਰ ਅਤੇ ਲੰਡਨ ਦੀ ਹਾਰ ਫਿਲਮਾਂ ਬਣਾਉਣ ਤੋਂ ਇਲਾਵਾ ਦਰਜਜਨ ਦੇ ਕਰੀਬ ਪੰਜਾਬੀ ਫਿਲਮਾਂ ਵਿਚ ਕੰਮ ਕੀਤਾ।

ਜਿਸ ਵਿਚ ਦੁੱਲਾ ਵੈਲੀ, ਅੰਗਰੇਜ਼, ਪੰਜਾਬ ਸਿੰਘ, ਜ਼ੋਰਾ ਦੱਸ ਨੰਬਰੀਆ ਆਦਿ ਵਰਨਣਯੋਗ ਹਨ।ਇਸ ਤੋਂ ਇਲਾਵਾ ਗੁਰਚੇਤ ਚਿੱਤਰਕਾਰ ਨਾਲ ਅਨੇਕਾਂ ਹੀ ਕਾਮੇਡੀ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੇ ਹਨ। ਉਹ ਪਿਛਲੇ ਕਈ ਦਹਾਕਿਆਂ ਤੋਂ ਪੰਜਾਬੀ ਫ਼ਿਲਮ ਇੰਡਸਟਰੀ ‘ਚ ਸਰਗਰਮ ਰਹੇ ਸਨ। ਦੱਸਣਯੋਗ ਹੈ ਕਿ ਚਰਨਜੀਤ ਸੰਧੂ ਨੇ ‘ਬਦਲਾ ਜੱਟੀ ਦਾ’, ‘ਕਠਪੁੱਤਲੀ’, ‘ਕੀ ਬਣੂੰ ਦੁਨੀਆ ਦਾ’, ‘ਤੂਫਾਨ ਸਿੰਘ’, ‘ਅੰਗਰੇਜ’ ਸਣੇ ਕਈ ਵੱਡੇ ਪੱਧਰ ਦੀਆਂ ਫ਼ਿਲਮਾਂ ‘ਚ ਕੰਮ ਕੀਤਾ ਸੀ। ਇੱਕ ਵਧੀਆ ਅਦਾਕਾਰ ਹੋਣ ਦੇ ਨਾਲ ਨਾਲ ਉਨ੍ਹਾਂ ਨੇ ਰੇਡੀਓ ‘ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ।

ਸਾਂਝਾ ਕਰੋ