ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੈਂਕੜੇ ਏਕੜ ਫ਼ਸਲ ਡੁੱਬੀ

ਹਲਕੇ ਦੇ ਪਿੰਡ ਅਜਾਇਬਵਾਲੀ ਵਿੱਚ ਹੰਸਲੀ ਡਰੇਨ ਦੇ ਉਸਾਰੀ ਅਧੀਨ ਪੁਲ ਕਾਰਨ ਠੇਕੇਦਾਰ ਵੱਲੋਂ ਡਰੇਨ ਵਿੱਚ ਮਿੱਟੀ ਦੇ ਲਾਏ ਢੇਰਾਂ ਕਰਕੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਸਾਤੀ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਡੁੱਬ ਗਈ। ਦੂਜੇ ਪਾਸੇ ਫ਼ਸਲ ਡੁੱਬਣ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਬੰਧਤ ਮਹਿਕਮੇ ਅਤੇ ਠੇਕੇਦਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਮੌਕੇ ਪਹੁੰਚੇ ਕਾਂਗਰਸ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਮਹਿਕਮੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਚਿਤ ਕਰ ਚੁੱਕੇ ਹਨ ਕਿ ਠੇਕੇਦਾਰ ਤੇ ਮਹਿਕਮੇ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਸ ਪੁਲ ਦਾ ਨਿਰਮਾਣ ਸਹੀ ਢੰਗ ਨਾਲ ਤੇ ਸਮੇਂ ਸਿਰ ਨਹੀਂ ਹੋ ਰਿਹਾ ਅਤੇ ਨਾ ਹੀ ਰਾਹਗੀਰਾਂ ਵਾਸਤੇ ਆਉਣ ਜਾਣ ਲਈ ਕੋਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਠੇਕੇਦਾਰ ਵਲੋਂ ਡਰੇਨ ਵਿੱਚ ਮਿੱਟੀ ਸੁੱਟੀ ਗਈ ਹੈ ਅਤੇ ਆਰਜ਼ੀ ਕਮਰੇ ਬਣਾਉਣ ਕਾਰਨ ਮੀਂਹ ਪੈਣ ਕਰਕੇ ਆਏ ਪਾਣੀ ਦਾ ਅੱਗੇ ਨਿਕਾਸ ਨਾ ਹੋਣ ਕਾਰਨ ਸਾਰਾ ਪਾਣੀ ਖੇਤਾਂ ’ਚ ਦਾਖਲ ਹੋ ਗਿਆ।

ਉਨ੍ਹਾਂ ਕਿਹਾ ਕਿ ਪਿੰਡ ਦੀ ਕੋਈ 250 ਏਕੜ ਜ਼ਮੀਨ ਵਿਚ ਪਾਣੀ ਭਰਨ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਜ਼ਿਕਰਯੋਗ ਹੈ ਕਿ ਕਿ ਇਹ ਸੜਕ ਹਲਕੇ ਦੀ ਸਭ ਤੋਂ ਵੱਧ ਚੱਲਣ ਵਾਲੀ ਹੈ ਕਿਉਂਕਿ ਹਰੇਕ ਵਿਅਕਤੀ ਨੂੰ ਤਹਿਸੀਲ, ਬੀਡੀਪੀਓ, ਡੀਐੱਸਪੀ , ਥਾਣਾ ਮਜੀਠਾ, ਸਿਵਲ ਹਸਪਤਾਲ ਤੇ ਹੋਰਨਾ ਕੰਮਾਂ ਲਈ ਵੀ ਇੱਥੋਂ ਜਾਣਾ ਪੈਂਦਾ ਹੈ ਪਰ ਕੁੰਭਕਰਨੀ ਨੀਂਦ ਸੁੱਤੀ ਇਸ ਸਰਕਾਰ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਇਸ ਬਾਰੇ ਪਿੰਡ ਦੇ ਕਿਸਾਨ ਬਾਬਾ ਅਜੀਤ ਸਿੰਘ ਨੇ ਕਿਹਾ ਕਿ ਜੇਕਰ ਅਣਗਹਿਲੀ ਵਰਤਣ ਵਾਲੇ ਸਬੰਧਤ ਅਧਿਕਾਰੀਆਂ ਤੇ ਠੇਕੇਦਾਰ ਵਿਰੁੱਧ ਕਾਰਵਾਈ ਨਾ ਹੋਈ ਤਾਂ ਉਹ ਕਿਸਾਨ ਯੂਨੀਅਨਾਂ ਦੀ ਮਦਦ ਨਾਲ ਪੰਜਾਬ ਸਰਕਾਰ ਵਿਰੁੱਧ ਇਸ ਪੁਲ ’ਤੇ ਪੱਕਾ ਮੋਰਚਾ ਲਾਉਣਗੇ ਅਤੇ ਸਰਕਾਰ ਕੋਲੋਂ ਹੋਏ ਨੁਕਸਾਨ ਦੀ ਭਰਪਾਈ ਵੀ ਕਰਵਾਈ ਜਾਵੇਗੀ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...