ਜਲੰਧਰ  ਵਿਖੇ ਸ. ਜਸਜੀਤ ਸਿੰਘ ਗੁਲਾਟੀ  ਨਮਿਤ 5 ਜੁਲਾਈ  ਨੂੰ  ਹੋਵੇਗੀ ਅੰਤਿਮ ਅਰਦਾਸ

ਸ. ਜਸਜੀਤ ਸਿੰਘ ਗੁਲਾਟੀ

ਜਲੰਧਰ 3 ਜੁਲਾਈ (ਏ.ਡੀ.ਪੀ ਨਿਯੂਜ਼) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਤੇ ਜੀ ਜੀ ਐੱਨ ਖਾਲਸਾ ਕਾਲਿਜ ਲੁਧਿਆਣਾ ਦੇ ਪ੍ਰਧਾਨ ਡਾ. ਐੱਸ ਪੀ ਸਿੰਘ  ਦੇ ਜੀਜਾ ਸ. ਜਸਜੀਤ ਸਿੰਘ ਗੁਲਾਟੀ  ਨਮਿਤ ਭੋਗ ਤੇ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਦੁਪਹਿਰ 12.00 ਵਜੇ ਤੋਂ 1.45 ਵਜੇ ਤੀਕ ਹੋਵੇਗੀ।

ਪੰਜਾਬ ਦੇ ਪਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਮੈਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਹੇਅਰ, ਮਲਵਿੰਦਰ ਸਿੰਘ ਕੰਗ ਤੇ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਡਾ. ਐੱਸ ਪੀ ਸਿੰਘ  ਨਾਲ ਅਫ਼ਸੋਸ ਕਰਦੇ ਹੋਏ  ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਸਰਪ੍ਰਸਤ  ਡਾ. ਐੱਸ. ਪੀ. ਸਿੰਘ ਲੁਧਿਆਣਾ ਜੀ ਦੇ ਜੀਜਾ ਜੀ ਸ. ਜਗਜੀਤ ਸਿੰਘ ਗੁਲਾਟੀ ਜੀ ਵਾਸਤਵਿਕ ਸੰਸਾਰ ਦੀ ਯਾਤਰਾ ਪੂਰੀ ਕਰਕੇ ਪਰਮਾਤਮਾ ਦੇ ਚਰਨਾਂ ਵਿੱਚ ਵਿਰਾਜਮਾਨ ਹੋ ਗਏ  ਹਨ। ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ ਦਲਬੀਰ ਸਿੰਘ ਕਥੂਰੀਆ  ਅਤੇ ਸਮੁੱਚੀ ਟੀਮ ਨੇ ਪਰਿਵਾਰ ਦੇ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ।

ਪੰਜਾਬੀ ਲੋਕ ਵਿਰਾਸਤ ਅਕਾਡਮੀ  ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਉੱਘੇ ਲੇਖਕ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਲਖਵਿੰਦਰ ਸਿੰਘ ਜੌਹਲ, ਸਾਬਕਾ ਜਨਰਲ ਸਕੱਤਰ ਡਾ. ਗੁਰਇਕਬਾਲ ਸਿੰਘ, ਮੀਤ ਪ੍ਰਧਾਨ ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ , ਕਰਮਜੀਤ ਗਰੇਵਾਲ, ਅਮਰਜੀਤ ਸ਼ੇਰਪੁਰੀ, ਸਰਬਜੀਤ ਸਿੰਘ ਵਿਰਦੀ ਤੇ ਮੀਤ ਪ੍ਰਧਾਨ ਗੁਰਚਰਨ ਕੌਰ ਕੋਚਰ, ਸ ਗਿਆਨ  ਸਿੰਘ  ਸਾਬਕਾ ਡੀਪੀਅਰਓ ਨੇ ਡਾ. ਐੱਸ ਪੀ ਸਿੰਘ  ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...