ਭਾਰਤ ਨਾਲ ਕਈ ਖੇਤਰਾਂ ’ਚ ਸਬੰਧ ਮਜ਼ਬੂਤ ਕਰ ਰਿਹੈ ਅਮਰੀਕਾ

ਅਮਰੀਕਾ ਦੇ ਇੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਆਰਥਿਕ ਤੇ ਸੁਰੱਖਿਆ ਸਹਿਯੋਗ ਸਮੇਤ ਕਈ ਅਹਿਮ ਖੇਤਰਾਂ ਵਿੱਚ ਭਾਰਤ ਨਾਲ ਸਬੰਧਾਂ ਹੋਰ ਮਜ਼ਬੂਤ ਕਰ ਰਿਹਾ ਹੈ ਅਤੇ ਉਹ ਅਜਿਹਾ ਕਰਨਾ ਜਾਰੀ ਰੱਖੇਗਾ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਤਰਜਮਾਨ ਵੇਦਾਂਤ ਪਟੇਲ ਆਪਣੀ ਰੋਜ਼ਾਨਾ ਪ੍ਰੈੱਸ ਕਾਨਫਰੰਸ ਵਿੱਚ ਭਾਰਤ ਤੇ ਅਮਰੀਕਾ ਦਰਮਿਆਨ ਰਿਸ਼ਤਿਆਂ ਅਤੇ ਇਟਲੀ ਵਿੱਚ ਹਾਲੀਆ ਜੀ-7 ਸੰਮੇਲਨ ਮੌਕੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਹੋਈ ਗੱਲਬਾਤ ਸਬੰਧੀ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ, ‘‘ਭਾਰਤ ਇੱਕ ਅਜਿਹਾ ਦੇਸ਼ ਹੈ ਜਿਸ ਨਾਲ ਅਸੀਂ ਕਈ ਅਹਿਮ ਖੇਤਰਾਂ, ਖਾਸ ਕਰ ਆਰਥਿਕ ਸਬੰਧਾਂ, ਸੁਰੱਖਿਆ ਸਹਿਯੋਗ ਦੇ ਖੇਤਰ ਵਿੱਚ ਆਪਣੇ ਸਬੰਧ ਡੂੰਘੇ ਕਰ ਰਹੇ ਹਾਂ।’’

ਉਨ੍ਹਾਂ ਕਿਹਾ, ‘‘ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਕੁੱਝ ਹਫ਼ਤੇ ਪਹਿਲਾਂ ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਖੇਪ ਮੁਲਾਕਾਤ ਦਾ ਮੌਕਾ ਮਿਲਿਆ ਸੀ।’’ ਉਨ੍ਹਾਂ ਕਿਹਾ, ‘‘ਅਸੀਂ ਇਨ੍ਹਾਂ ਸਬੰਧਾਂ ਨੂੰ ਮਜ਼ਬੂਤ ਕਰਦੇ ਰਹਿਣ ਦੀ ਦਿਸ਼ਾ ਵਿੱਚ ਕੰਮ ਕਰਾਂਗੇ।’’ ਂ ਪਟੇਲ ਨੇ ਕਿਹਾ, “ਮੈਨੂੰ ਲਗਦਾ ਹੈ ਕਿ ਅਜਿਹੇ ਕਈ ਹੋਰ ਖੇਤਰ ਹਨ ਜਿੱਥੇ ਦੋਵੇਂ ਦੇਸ਼ ਹੋਰ ਸਹਿਯੋਗ ਵਧਾ ਸਕਦੇ ਹਨ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...