MP ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦੇ ਖਿਲਾਫ ਹੋਈ ਵੱਡੀ ਕਾਰਵਾਈ

ਐਮ ਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਕੁਲਵਿੰਦਰ ਕੌਰ ਦੀ ਪੰਜਾਬ ਤੋਂ ਮੀਲਾਂ ਦੂਰ ਬਦਲੀ ਕੀਤੀ ਗਈ ਹੈ।  CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦੀ ਚੰਡੀਗੜ੍ਹ ਤੋਂ ਬੰਗਲੌਰ ਵਿਚ ਬਦਲੀ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ ਕੁਲਵਿੰਦਰ ਕੌਰ ਨੇ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ ਸੀ। ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਮਾਮਲੇ ‘ਚ ਮੋਹਾਲੀ ਪੁਲਿਸ ਨੇ SIT ਵੀ ਬਣਾਈ ਸੀ।

ਪੁਲਿਸ ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਸੀ। ਇਹ ਕਾਰਵਾਈ ਆਈਪੀਸੀ ਦੀ ਧਾਰਾ 323 (ਹਮਲਾ) ਅਤੇ 341 (ਰਸਤੇ ਵਿਚ ਰੁਕਾਵਟ) ਦੇ ਤਹਿਤ ਕੀਤੀ ਹੈ ਪਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਮੰਡੀ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੀ ਕੰਗਨਾ ਰਣੌਤ ਨੂੰ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ ਸੀ। ਕੰਗਨਾ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਫਿਰ ਏਅਰਪੋਰਟ ‘ਤੇ ਸੁਰੱਖਿਆ ਜਾਂਚ ਦੌਰਾਨ ਮਹਿਲਾ ਕਾਂਸਟੇਬਲ ਨਾਲ ਬਹਿਸ ਹੋ ਗਈ ਅਤੇ ਉਸ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਦੇ ਨਾਲ ਹੀ ਮਹਿਲਾ ਕਾਂਸਟੇਬਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਕਹਿ ਰਹੀ ਹੈ, ‘ਕੰਗਨਾ ਨੇ ਕਿਹਾ ਸੀ ਕਿ ਲੋਕ 100 ਰੁਪਏ ਦੀ ਖਾਤਰ ਕਿਸਾਨ ਅੰਦੋਲਨ ਵਿੱਚ ਬੈਠੇ ਹਨ। ਜਦੋਂ ਉਸਨੇ ਇਹ ਬਿਆਨ ਦਿੱਤਾ ਤਾਂ ਮੇਰੀ ਮਾਂ ਵੀ ਉਥੇ ਬੈਠੀ ਸੀ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...