ਮਮਤਾ ਬੈਨਰਜੀ ਖ਼ਿਲਾਫ਼ ਰਾਜਪਾਲ ਦੀ ਪਟੀਸ਼ਨ ’ਤੇ ਸੁਣਵਾਈ ਮੁਲਤਵੀ

ਕਲਕੱਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਰਾਜਪਾਲ ਸੀਵੀ ਆਨੰਦਾ ਬੋਸ ਵੱਲੋਂ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਦਾਇਰ ਮਾਣਹਾਨੀ ਮੁਕੱਦਮੇ ਦੀ ਸੁਣਵਾਈ ਅੱਜ ਮੁਲਤਵੀ ਕਰ ਦਿੱਤੀ ਹੈ। ਰਾਜਪਾਲ ਨੇ ਇਹ ਮੁਕੱਦਮਾ ਮੁੱਖ ਮੰਤਰੀ ਬੈਨਰਜੀ ਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇ ਕੁਝ ਹੋਰ ਆਗੂਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ 28 ਜੂਨ ਨੂੰ ਦਾਇਰ ਕੀਤਾ ਸੀ। ਬੋਸ ਦੇ ਵਕੀਲ ਵੱਲੋਂ ਦਾਇਰ ਅਰਜ਼ੀ ’ਚ ਜ਼ਰੂਰੀ ਤਬਦੀਲੀਆਂ ਕੀਤੇ ਜਾਣ ਮਗਰੋਂ ਮਾਮਲੇ ਦੀ ਸੁਣਵਾਈ ਹੋਵੇਗੀ। ਜਸਟਿਸ ਕ੍ਰਿਸ਼ਨਾ ਰਾਓ ਨੇ ਕਿਹਾ ਕਿ ਦੱਸੇ ਗਏ ਨੁਕਤਿਆਂ ’ਤੇ ਬੋਸ ਦੇ ਵਕੀਲ ਵੱਲੋਂ ਢੁੁਕਵੇਂ ਕਦਮ ਚੁੱਕੇ ਜਾਣ ਮਗਰੋਂ ਮਾਮਲਾ ਸੁਣਵਾਈ ਲਈ ਪੇਸ਼ ਹੋਵੇਗਾ।

ਦੱਸਣਯੋਗ ਹੈ ਕਿ ਮਮਤਾ ਬੈਨਰਜੀ ਨੇ ਦਾਅਵਾ ਕੀਤਾ ਸੀ ਕਿ ਕੁਝ ਔਰਤਾਂ ਨੇ ਉਨ੍ਹਾਂ ਨੂੰ ਸ਼ਿਕਾਇਤ ਕੀਤੀ ਹੈ ਕਿ ਉਹ ਰਾਜ ਭਵਨ ’ਚ ਵਾਪਰੀਆਂ ਹਾਲੀਆ ਘਟਨਾਵਾਂ ਮਗਰੋਂ ਉਥੇ ਜਾਣ ਤੋਂ ਡਰਦੀਆਂ ਹਨ। ਰਾਜਪਾਲ ਦੇ ਵਕੀਲ ਨੇ ਦਾਅਵਾ ਕੀਤਾ ਕਿ ਬੋਸ ਖ਼ਿਲਾਫ ਬੇਬੁਨਿਆਦ ਦੋਸ਼ ਲਾਏ ਜਾ ਰਹੇ ਹਨ ਅਤੇ ਮੰਗ ਕੀਤੀ ਕਿ ਮੁਕੱਦਮੇ ’ਚ ਸਫ਼ਾਈ ਧਿਰ ’ਤੇ ਭਵਿੱਖ ’ਚ ਅਜਿਹੇ ਹੋਰ ਬਿਆਨ ਦੇਣ ’ਤੇ ਅੰਤਰਿਮ ਰੋਕ ਲਾਈ ਜਾਵੇ।ਜਸਟਿਸ ਕ੍ਰਿਸ਼ਨਾ ਰਾਓ ਨੇ ਕਿਹਾ ਕਿ ਮੁਕੱਦਮਾ ਨਿਊਜ਼ ਰਿਪੋਰਟਾਂ ਦੇ ਆਧਾਰ ’ਤੇ ਦਾਇਰ ਕੀਤਾ ਗਿਆ ਸੀ ਅਤੇ ਇਸ ’ਚ ਜਿਨ੍ਹਾਂ ਪ੍ਰਕਾਸ਼ਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਉਨ੍ਹਾਂ ਨੂੰ ਧਿਰ ਨਹੀਂ ਬਣਾਇਆ ਗਿਆ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...