ਕਿਸਾਨ ਤੇ ਹੋਰ ਸੰਗਠਨ ਮਿਲ ਕੇ ਲੜਨਗੇ ਸੰਘਰਸ਼

ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਨੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ (ਐੱਨਐੱਚਏਆਈ) ਵੱਲੋਂ ਲਾਡੋਵਾਲ ਟੌਲ ਪਲਾਜ਼ਾ ਦੀਆਂ ਟੌਲ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਕਰਾਉਣ ਅਤੇ ਹੋਰ ਮੰਗਾਂ ਮਨਵਾਉਣ ਲਈ ਇਕਜੁੱਟ ਹੋ ਕੇ ਹਰ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਦੀ ਹੋਈ ਮੀਟਿੰਗ ਵਿੱਚ ਅਗਲੀ ਰਣਨੀਤੀ ਤਿਆਰ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ।‌ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਕੋਰ ਕਮੇਟੀ ਮੈਂਬਰ ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਅਤੇ ਕਿਸਾਨ ਆਗੂ ਸੁਖਦੇਵ ਸਿੰਘ ਮੰਗਲੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਆਫ਼ ਇੰਡੀਆ ਵੱਲੋਂ ਕਿਸਾਨਾਂ ਖ਼ਿਲਾਫ਼ ਰਿੱਟ ਪਾਈ ਗਈ ਹੈ ਅਤੇ ਅਦਾਲਤ ਵੱਲੋਂ ਜਨਰਲ ਅਟਾਰਨੀ ਨੂੰ 10 ਜੁਲਾਈ ਨੂੰ ਪੇਸ਼ ਹੋ ਕੇ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਲਾਡੋਵਾਲ ਟੌਲ ਪਲਾਜ਼ਾ ਦੇ ਸਬੰਧ ਵਿੱਚ ਖ਼ੁਦ ਆਪ ਆਪਣੇ ਵਕੀਲਾਂ ਰਾਹੀਂ ਪੇਸ਼ ਹੋ ਕੇ ਜਵਾਬ ਦੇਣਗੀਆਂ। ਉਨ੍ਹਾਂ ਕਿਹਾ ਕਿ ਉਹ ਅਦਾਲਤ ਵਿੱਚ ਦੱਸਣਗੇ ਕਿ ਸ਼ੰਭੂ ਤੋਂ ਲੈ ਕੇ ਲਾਡੋਵਾਲ ਅਤੇ ਲਾਡੋਵਾਲ ਤੋਂ ਮਾਨਾਂਵਾਲ ਤੱਕ ਟੌਲ ਪਲਾਜ਼ਾ ਦੇ ਬਾਵਜੂਦ ਸੜਕਾਂ ਦੀ ਮਾੜੀ ਹਾਲਤ ਕਰਕੇ ਕਈ ਹਾਦਸੇ ਵਾਪਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਕਿਸਾਨਾਂ ਦਾ ਲਾਡੋਵਾਲ ਟੌਲ ਪਲਾਜ਼ਾ ’ਤੇ ਲਗਾਤਾਰ 15 ਦਿਨ ਧਰਨਾ ਚੱਲਿਆ। ਇਸ ਦੌਰਾਨ ਕੋਈ ਵੀ ਅਧਿਕਾਰੀ ਗੱਲਬਾਤ ਕਰਨ ਲਈ ਨਹੀਂ ਆਇਆ ਜਿਸ ਕਰਕੇ ਤਾਲਾਬੰਦੀ ਕੀਤੀ ਗਈ ਹੈ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...