ਅਕਾਲੀ ਦਲ ਦੀ ਮਾੜੀ ਸਥਿਤੀ ਲਈ ਸੁਖਬੀਰ ਜ਼ਿੰਮੇਵਾਰ

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਹਲਕਾ ਸ਼ੁਤਰਾਣਾ ਵਿੱਚ ਨਿਰਾਸ਼ ਹੋ ਕੇ ਘਰਾਂ ਵਿੱਚ ਬੈਠੇ ਟੌਹੜਾ ਧੜੇ ਦੇ ਵਰਕਰਾਂ ਨੂੰ ਮੁੜ ਤੋਂ ਸਰਗਰਮ ਕਰਨ ਲਈ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿੱਚ ਮੀਟਿੰਗ ਕੀਤੀ ਹੈ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਦੀ ਮਾੜੀ ਹੋਈ ਸਥਿਤੀ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਸਰਬ ਪ੍ਰਵਾਨਿਤ ਪ੍ਰਧਾਨ ਬਣਾਉਣ ਦੀ ਮੰਗ ਕਰਨ ਵਾਲਿਆਂ ਨੂੰ ਬਾਦਲ ਧੜੇ ਨੇ ਬਾਗੀ ਕਹਿਣਾ ਸ਼ੁਰੂ ਕਰ ਦਿੱਤਾ ਹੈ।

ਪ੍ਰੋ. ਚੰਦੂਮਾਜਰਾ ਅਤੇ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਤੇ ਸੁਮੇਧ ਸੈਣੀ ਨੂੰ ਪੰਜਾਬ ਦਾ ਡੀਜੀਪੀ ਲਾਉਣ ਵਰਗੀਆਂ ਗਲਤੀਆਂ ਲਈ ਪ੍ਰਧਾਨ ਸੁਖਬੀਰ ਸਿੰਘ ਬਾਦਲ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਹੱਕੀ ਮੰਗਾਂ ਆਨੰਦਪੁਰ ਦਾ ਮਤਾ, ਪਾਣੀਆਂ ਦੇ ਮਸਲੇ, ਪੰਜਾਬੀ ਬੋਲਦੇ ਇਲਾਕੇ ਆਦਿ ਤੋਂ ਮੂੰਹ ਫੇਰ ਲੈਣ ’ਤੇ ਸੂਬਾ ਵਾਸੀਆਂ ਨੇ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਪੰਜਵੇਂ ਸਥਾਨ ’ਤੇ ਪਹੁੰਚਾ ਕੇ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਹੈ। ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਕਰਤਾਰਪੁਰ, ਹਲਕਾ ਲਹਿਰਾ ਦੇ ਮੁਖੀ ਸੁਖਵੰਤ ਸਿੰਘ ਸਰਾਉ, ਕੈਪਟਨ ਖੁਸ਼ਵੰਤ ਸਿੰਘ, ਵਿਨੋਦ ਕੁਮਾਰ ਜਿੰਦਲ, ਪੁਸ਼ਪਿੰਦਰ ਸਿੰਘ ਲਾਲੀ ਕਾਲੇਕਾ, ਹਰਦੀਪ ਸਿੰਘ ਸਾਗਰਾ, ਬਲਿਹਾਰ ਸਿੰਘ, ਰਣਧੀਰ ਸਿੰਘ ਮਵੀ, ਸੁਖਦੇਵ ਸਿੰਘ ਜਿਉਪੁਰਾ, ਗੋਬਿੰਦ ਸਿੰਘ ਵਿਰਦੀ, ਬਲਜਿੰਦਰ ਸਿੰਘ ਤੇਈਪੁਰ ਆਦਿ ਮੌਜੂਦ ਸਨ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...