ਸੁਸ਼ੀਲ ਕੁਮਾਰ ਰਿੰਕੂ ਨੇ ਮੌਜੂਦਾ MP ਚਰਨਜੀਤ ਚੰਨੀ ਨੂੰ ਭੇਜਿਆ ਕਾਨੂੰਨੀ ਨੋਟਿਸ

ਜਲੰਧਰ ਦੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ  ਉਨ੍ਹਾਂ ‘ਤੇ ਲਗਾਏ ਆਰੋਪਾਂ ਨੂੰ ਝੂਠਾ ਦੱਸਦੇ ਹੋਏ ਕਾਨੂੰਨੀ ਨੋਟਿਸ ਭੇਜਿਆ ਹੈ। ਅੱਜ ਯਾਨੀ ਐਤਵਾਰ ਨੂੰ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਦੇ ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਦੇ ਮੌਜੂਦਾ ਸੰਸਦ ਮੈਂਬਰ ‘ਤੇ ਗੰਭੀਰ ਆਰੋਪ ਲਗਾਏ। ਸੁਸ਼ੀਲ ਕੁਮਾਰ ਰਿੰਕੂ ਨੇ ਆਪਣੇ ‘ਤੇ ਲੱਗੇ ਆਰੋਪਾਂ ਨੂੰ ਝੂਠਾ ਦੱਸਦੇ ਹੋਏ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਰੀਬ 6 ਪੰਨਿਆਂ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ- ਮੇਰੇ ਪਿਤਾ ਤੋਂ ਬਾਅਦ ਮੇਰਾ ਪਰਿਵਾਰ ਜਲੰਧਰ ਪੱਛਮੀ ਹਲਕੇ ਦੀ ਸੇਵਾ ਕਰ ਰਿਹਾ ਹੈ। ਭਾਵੇਂ ਮੈਂ ਵਿਧਾਇਕ ਸੀ ਜਾਂ ਐਮਪੀ ਸੀ ਪਰ ਇੱਕ ਹੀ ਉਦੇਸ਼ ਸੀ ਕਿ ਮੈਂ ਜਲੰਧਰ ਦੀ ਸੇਵਾ ਕਰ ਸਕਾਂ। ਮੈਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਅਤੇ ਮੈਂ ਉਨ੍ਹਾਂ ਨਾਲ ਫ਼ੋਨ ‘ਤੇ ਗੱਲ ਕੀਤੀ।

ਜਦੋਂ ਮੈਂ ਕਾਂਗਰਸ ਵਿੱਚ ਸੀ ਤਾਂ ਚੰਨੀ ਮੇਰੀ ਤਾਰੀਫ਼ ਕਰਦੇ ਸਨ। ਅਜਿਹਾ ਕੀ ਹੋਇਆ ਕਿ ਹੁਣ ਉਹ ਮੈਨੂੰ ਬੁਰਾ ਭਲਾ ਕਹਿਣ ਲੱਗੇ? ਪਹਿਲਾਂ ਮੈਨੂੰ ਕਿਹਾ ਜਾਂਦਾ ਸੀ ਕਿ ਰਿੰਕੂ ਹੀਰਾ ਹੈ। ਅਜਿਹੇ ‘ਚ ਮੇਰੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਰਿੰਕੂ ਨੇ ਕਿਹਾ- ਮੈਂ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਚੰਨੀ ਸਾਹਬ ਮੇਰੇ ‘ਤੇ ਲਗਾਏ ਆਰੋਪਾਂ ਦਾ ਜਵਾਬ ਦੇਣ ਜਾਂ ਮੁਆਫੀ ਮੰਗਣ। ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ‘ਚ ਜ਼ਿਮਨੀ ਚੋਣ ਲਈ ਵੋਟਾਂ ਪੈਣ ‘ਚ ਸਿਰਫ ਤਿੰਨ ਦਿਨ ਬਾਕੀ ਰਹਿ ਗਏ ਹਨ। 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ ਇਸ ਦੇ ਨਤੀਜੇ 13 ਜੁਲਾਈ ਨੂੰ ਆਉਣਗੇ। ਸਾਰੀਆਂ ਪਾਰਟੀਆਂ ਦੇ ਸਟਾਰ ਪ੍ਰਚਾਰਕ ਆਪੋ ਆਪਣੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰ ਰਹੇ ਹਨ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...