ਮੁਕੇਰੀਆਂ ਵੱਲੋਂ ਹਸਪਤਾਲ ਚੌਕ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ 3 ਕਾਲੇ ਫੌਜਦਾਰੀ ਕਾਨੂੰਨਾਂ ਵਿਰੁੱਧ ਵਿੱਚ ਸੀਪੀਆਈਐੱਮ ਦੀ ਤਹਿਸੀਲ ਕਮੇਟੀ ਮੁਕੇਰੀਆਂ ਵੱਲੋਂ ਹਸਪਤਾਲ ਚੌਕ ਵਿੱਚ ਰੋਸ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਐਕਸ਼ਨ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਅਤੇ ਤਹਿਸੀਲ ਸਕੱਤਰ ਆਸ਼ਾ ਨੰਦ ਨੇ ਕੀਤੀ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੀ ਮੋਦੀ ਸਰਕਾਰ ਵੱਲੋਂ ਵਿਰੋਧੀਆ ਖਾਸ ਕਰਕੇ ਆਪਣੇ ਆਲੋਚਨਾ ਕਰਨ ਵਾਲਿਆਂ ਨੂੰ ਨਜਿੱਠਣ ਲਈ ਕਾਲੇ ਕਾਨੂੰਨ ਲਾਗੂ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਾਲੇ ਕਾਨੂੰਨ ਰੱਦ ਨਾ ਕੀਤਾ ਗਏ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਾਥੀ ਸੁਰੇਸ਼ ਚਨੌਰ ਆਦਿ ਵੀ ਹਾਜ਼ਰ ਸਨ। ਸੀਪੀਆਈ ਵੱਲੋਂ ਅੱਜ ਸਰਹਾਲੀ ਕਲਾਂ ਵਿੱਚ ਵਿਖਾਵਾ ਕਰ ਕੇ ਕੇਂਦਰ ਸਰਕਾਰ ਵੱਲੋਂ ਬਣਾਏ ਨਵੇਂ ਤਿੰਨ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਦੇਵੀ ਕੁਮਾਰੀ ਸਰਹਾਲੀ ਕਲਾ, ਬਲਾਕ ਸਕੱਤਰ ਬਲਵਿੰਦਰ ਸਿੰਘ ਦਦੇਹਰ ਸਾਹਿਬ ਸਮੇਤ ਹੋਰਨਾਂ ਨੇ ਕਿਹਾ ਕਿ ਇਹ ਕਾਨੂੰਨ ਜਮਹੂਰੀ ਸ਼ਕਤੀਆ ਦੀਆਂ ਸਿਆਸੀ ਗਤੀਵਿਧੀਆਂ ਨੂੰ ਰੋਕਣ ਅਤੇ ਮਨੁੱਖੀ ਅਧਿਕਾਰਾਂ ’ਤੇ ਰੋਕ ਲਾਉਣ ਲਈ ਬਣਾਏ ਗਏ ਹਨ ਜਿਹੜੇ ਮੋਦੀ ਦੀ ਹਕੂਮਤ ਨੇ ਪਾਰਲੀਮੈਂਟ ਅੰਦਰ ਇਕ ਤਰਫਾ ਪਾਸ ਕੀਤੇ ਸਨ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...