ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਅਕਾਲੀ ਦਲ, ਭਾਜਪਾ ਤੇ ਕਾਂਗਰਸ ਨੇ ਮਿਲ ਕੇ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਸ ਚੋਣ ਦੇ ਨਤੀਜੇ ਨਾਲ ਸਰਕਾਰ ਵਿੱਚ ਕੋਈ ਤਬਦੀਲੀ ਨਹੀਂ ਆਵੇਗੀ। ਨਾ ਤਾਂ ‘ਆਪ’ ਸਰਕਾਰ ਡਿੱਗੇਗੀ ਅਤੇ ਨਾ ਹੀ ਕਿਸੇ ਹੋਰ ਪਾਰਟੀ ਦੀ ਸਰਕਾਰ ਬਣੇਗੀ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਜਿੱਤ ਨਾਲ ‘ਆਪ’ ਸਰਕਾਰ ਵਿੱਚ ਇਸ ਹਲਕੇ ਦੀ ਹਿੱਸੇਦਾਰੀ ਹੋਵੇਗੀ, ਜਿਸ ਨਾਲ ਇਸ ਇਲਾਕੇ ਦਾ ਵਿਕਾਸ ਹੋਰ ਤੇਜ਼ ਹੋ ਸਕੇਗਾ। ਮਾਨ ਨੇ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਦੋਆਬੇ ਵਿਚ ਦਫਤਰ ਖੋਲ੍ਹਣ ਦੀ ਯੋਜਨਾ ਬਣਾ ਰਹੇ ਸਨ। ਇਸ ਜ਼ਿਮਨੀ ਚੋਣ ਵਿੱਚ ਇੱਕ ਚੰਗੀ ਗੱਲ ਇਹ ਰਹੀ ਕਿ ਆਖਰਕਾਰ ਉਹ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਸਫ਼ਲ ਹੋ ਗਏ ਅਤੇ ਉਨ੍ਹਾਂ ਇੱਥੇ ਆਪਣਾ ਦਫ਼ਤਰ ਸਥਾਪਤ ਕਰ ਲਿਆ ਹੈ। ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਹੀਂ ਜਾਣਾ ਪਵੇਗਾ।

ਉਨ੍ਹਾਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇ ਉਹ ਜਲੰਧਰ ਦੀ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੇ ਤਾਂ ਉਹ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਗਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ। ਉਸ ਨੇ ਇਸ ਲਈ ਕੁਝ ਨਹੀਂ ਕੀਤਾ। ਉਨ੍ਹਾਂ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਬਾਰੇ ਕਿਹਾ ਕਿ ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਅੱਜ-ਕੱਲ੍ਹ ਭਾਜਪਾ ਭ੍ਰਿਸ਼ਟ ਆਗੂਆਂ ਦੀ ਪਹਿਲੀ ਪਸੰਦ ਹੈ। ਉਨ੍ਹਾਂ ਕਿਹਾ,‘ਜਿਸ ਵਿਅਕਤੀ ਦਾ ਪਿਤਾ ਸੋਨੇ ਦੇ ਬਿਸਕੁਟਾਂ ਦੀ ਤਸਕਰੀ ਕਰਦਾ ਹੈ, ਉਹ ਮੇਰੇ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਜੇ ’ਤੇ ਦੋਸ਼ ਲਾਉਣ ਤੋਂ ਪਹਿਲਾਂ ਆਪਣੇ ’ਤੇ ਨਜ਼ਰ ਮਾਰਨੀ ਚਾਹੀਦੀ ਹੈ।

ਸਾਂਝਾ ਕਰੋ

ਪੜ੍ਹੋ

ਫ਼ਰੀਦਕੋਟ ਵਿਖੇ “ ਬੇਟੀ ਬਚਾਓ ਬੇਟੀ ਪੜ੍ਹਾਓ”

ਫ਼ਰੀਦਕੋਟ 5 ਅਕਤੂਬਰ ( ਗਿਆਨ੍ ਸਿੰਘ) – ਡਿਪਟੀ ਕਮਿਸ਼ਨਰ ਫ਼ਰੀਦਕੋਟ...