ਜਲੰਧਰ ਪੱਛਮੀ ਵਿਧਾਨ ਸਭਾ ਸੀਟਾਂ ‘ਤੇ 51 ਫੀਸਦੀ ਵੋਟਿੰਗ ਹੋਈ

ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਵੋਟਾਂ ਪੈਣ ਦਾ ਕੰਮ ਅਮਨ-ਸ਼ਾਂਤੀ ਨਾਲ ਮੁਕੰਮਲ ਹੋਇਆ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ 51.30 ਵੋਟਿੰਗ ਹੋਈ ਹੈ। ਇਸ ਸੀਟ ‘ਤੇ 15 ਉਮੀਦਵਾਰਾਂ ਦੀ ਕਿਸਮਤ EVM ਮਸ਼ੀਨਾਂ ‘ਚ ਕੈਦ ਹੋ ਗਈ ਹੈ। ਇਸ ਚੋਣ ਦਾ ਨਤੀਜਾ 13 ਜੁਲਾਈ ਨੂੰ ਆਵੇਗਾ।

ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਵੋਟਿੰਗ ਲਈ ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਸਨ।

ਦੱਸਣਯੋਗ ਹੈ ਕਿ ਇਸ ਸੀਟ ‘ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਜਪਾ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ ਸੁਰਿੰਦਰ ਕੌਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤ ਕੌਰ ਚੋਣ ਮੈਦਾਨ ਵਿਚ ਸਨ।

ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਇਹ ਸੀਟ ਜਿੱਤੀ ਸੀ। ਇਸ ਵਾਰ ਇਹ ਸੀਟ ਇਸ ਲਈ ਵੀ ਮਹੱਤਵਪੂਰਨ ਬਣ ਗਈ ਸੀ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕਿਰਾਏ ‘ਤੇ ਘਰ ਲੈ ਕੇ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਹੋਈ ਸੀ। ਉਨ੍ਹਾਂ ਦੇ ਨਾਲ ਕਈ ਕੈਬਨਿਟ ਮੰਤਰੀਆਂ ਨੇ ਵੀ ਜਲੰਧਰ ਵੈਸਟ ‘ਚ ਹੀ ਡੇਰੇ ਲਾਏ ਹੋਏ ਸਨ।

ਸਾਂਝਾ ਕਰੋ

ਪੜ੍ਹੋ

* ਬੋਲ ਫ਼ਿਲਿਸਤੀਨੀ ਮੁਟਿਆਰ ਦੇ!*

*ਭਾਵੁਕ ਬੋਲ…* *ਇੱਕ ਫ਼ਿਲਿਸਤੀਨੀ* *ਮੁਟਿਆਰ ਦੇ!* ਵੇਦਨਾ,ਪੀੜਾ,ਰੋਹ…. ਫ਼ਿਲਿਸਤੀਨ ਬੋਲਦਾ ਹੈ...