ਗਰਮੀਆਂ ਵਿਚ ਸਿਹਤ ਲਈ ਬਹੁਤ ਲਾਭਕਾਰੀ ਹੈ ਜਲਜੀਰਾ ਦਾ ਸੇਵਨ

ਗਰਮੀ ਤੋਂ ਬਚਣ ਲਈ ਜਲਜੀਰਾ ਪੀਣਾ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਇਸ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ ਜਿਸ ਨਾਲ ਗਰਮੀ ਦਾ ਅਸਰ ਘੱਟ ਹੁੰਦਾ ਹੈ। ਇਸ ਵਿਚ ਮੌਜੂਦ ਪੋਸ਼ਕ ਤੱਤ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਜਲਜੀਰਾ ਪੀਣ ਨਾਲ ਸਰੀਰ ਦੀ ਇਮਊਨਟੀ ਵਧਦੀ ਹੈ ਜਿਸ ਨਾਲ ਸਰਦੀ-ਖੰਘ ਤੋਂ ਬਚਾਅ ਰਹਿੰਦਾ ਹੈ। ਜਲਜੀਰਾ ਪੀਣ ਨਾਲ ਸਰੀਰ ਦੀ ਇਮਨਿਊਟੀ ਵਧਦੀ ਹੈ ਜਿਸ ਨਾਲ ਸਰਦੀ-ਜ਼ੁਕਾਮ ਤੋਂ ਬਚਾਅ ਰਹਿੰਦਾ ਹੈ। ਜਲਜੀਰਾ ਪੀਣ ਨਾਲ ਸਰੀਰ ਦੇ ਜ਼ਹਿਰੀਲੇ ਪਦਾਰਥ ਦੂਰ ਹੁੰਦੇ ਹਨ ਜਿਸ ਨਾਲ ਚਮੜੀ ਦੀ ਚਮਕ ਵਧਦੀ ਹੈ।ਜਲਜੀਰੇ ਵਿਚ ਥਾਇਮਾਲ ਹੁੰਦਾ ਹੈ। ਇਸ ਨੂੰ ਪੀਣ ਨਾਲ ਪਾਚਨ ਕਿਰਿਆ ਠੀਕ ਰਹਿੰਦੀ ਹੈ ਅਤੇ ਕਬਜ਼ ਵੀ ਦੂਰ ਹੁੰਦੀ ਹੈ। ਜਲਜੀਰਾ ਪੀਣ ਨਾਲ ਅਨੀਮੀਆ ਦੀ ਸਮੱਸਿਆ ਦੂਰ ਹੁੰਦੀ ਹੈ। ਜੀਰੇ ਵਿਚ ਲੋਹ ਪਦਾਰਥ ਕਾਫ਼ੀ ਮੌਜੂਦ ਹੁੰਦੇ ਹਨ। ਇਸ ਲਈ ਰੋਜ਼ਾਨਾ ਜਲਜੀਰਾ ਪੀਣ ਨਾਲ ਖ਼ੂਨ ਦੀ ਘਾਟ ਨਹੀਂ ਹੁੰਦੀ।

ਜਲਜੀਰਾ ਪੀਣ ਨਾਲ ਭਾਰ ਘੱਟ ਹੁੰਦਾ ਹੈ। ਜਲਜੀਰੇ ਵਿਚ ਕੈਲੋਰੀ ਨਹੀਂ ਹੁੰਦੀ ਅਤੇ ਇਹ ਸਰੀਰ ਦੇ ਟਾਕਸਿੰਸ ਪਦਾਰਥਾਂ ਨੂੰ ਬਾਹਰ ਕਢਦਾ ਹੈ। ਇਸ ਨਾਲ ਸਾਡੇ ਸਰੀਰ ਦਾ ਭਾਰ ਘੱਟ ਹੁੰਦਾ ਹੈ।ਜਲਜੀਰੇ ਵਿਚ ਵਿਟਾਮਿਨ ਬੀ-6 ਹੁੰਦਾ ਹੈ। ਇਸ ਨੂੰ ਪੀਣ ਨਾਲ ਦਿਮਾਗ ਦੀ ਤਾਕਤ ਤੇਜ਼ ਹੁੰਦੀ ਹੈ। ਗਰਮੀ ਵਿਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਵੀ ਹੁੰਦੀ ਹੈ ਜਿਸ ਨੂੰ ਜਲਜੀਰੇ ਰਾਹੀਂ ਠੀਕ ਕੀਤਾ ਜਾਂਦਾ ਹੈ। ਇਹ ਆਂਤੜੀਆਂ ਨੂੰ ਠੀਕ ਰਖਦਾ ਹੈ। ਇਸ ਵਿਚ ਵਿਟਾਮਿਨ-ਸੀ ਹੁੰਦਾ ਹੈ ਜਿਸ ਨਾਲ ਇਸ ਨੂੰ ਪੀਣ ’ਤੇ ਤੁਰਤ ਊਰਜਾ ਮਿਲਦੀ ਹੈ। ਜਲਜੀਰਾ ਪੀਣ ਨਾਲ ਸਰੀਰ ਵਿਚ ਨਮੀ ਬਣੀ ਰਹਿੰਦੀ ਹੈ ਜਿਸ ਨਾਲ ਗਰਮੀ ਦਾ ਅਸਰ ਘੱਟ ਜਾਂਦਾ ਹੈ। ਜਲਜੀਰੇ ਵਿਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਵਧੇਰੇ ਮਿਲ ਜਾਂਦੀ ਹੈ। ਇਹ ਗਰਭਵਤੀ ਔਰਤਾਂ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦਾ ਹੈ।

ਸਾਂਝਾ ਕਰੋ

ਪੜ੍ਹੋ

ਸੰਪਾਦਕੀ : ਪੰਜਾਬੀ ਕਾਨਫਰੰਸਾਂ ਦਾ ਪੰਜਾਬੀ ਲਈ

       ਵਿਸ਼ਵ ਪੱਧਰ ‘ਤੇ ਅਮਰੀਕਾ,ਕਨੇਡਾ,ਭਾਰਤ,ਪਾਕਿਸਤਾਨ ‘ਚ ਪੰਜਾਬੀ ਬੋਲੀ...