ਪੰਜਾਬ ਯੂਨੀਵਰਸਿਟੀ  ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਮਿਲੀ ਮਨਜ਼ੂਰੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੀ ਸੁਪਰੀਮ ਗਵਰਨਿੰਗ ਬਾਡੀ ਸੈਨੇਟ ਦੀਆਂ ਚੋਣਾਂ ਦਾ ਸ਼ਡਿਊਲ ਸ਼ੁੱਕਰਵਾਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸੌਂਪ ਦਿੱਤਾ ਜਾਵੇਗਾ। ਸੈਨੇਟ ਚੋਣਾਂ ਦੇ ਸ਼ਡਿਊਲ ਨੂੰ ਵੀਕਰਵਾਰ ਚਾਂਸਲਰ ਤੇ ਦੇਸ਼ ਤੇ ਉੱਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦੇ ਦਫਤਰ ਤੋਂ ਮਨਜ਼ੂਰੀ ਮਿਲ ਗਈ ਹੈ। ਦੁਪਹਿਰ ਬਾਅਦ ਪੀਯੂ ਦੇ ਉੱਚ ਅਧਿਕਾਰੀਆਂ ਨੂੰ ਇਸ ਸ਼ਡਿਊਲ ਦੀ ਜਾਣਕਾਰੀ ਮਿਲ ਗਈ। ਪਿਛਲੇ ਕਈ ਦਿਨਾਂ ਤੋਂ ਇਨ੍ਹਾਂ ਚੋਣਾਂ ਸਬੰਧੀ ਪੀਯੂ ਦੇ ਚਾਂਸਲਰ ਦਿੱਲੀ ’ਚ ਡੇਰਾ ਲਗਾਈ ਬੈਠੇ ਸਨ। ਦੇਰ ਸ਼ਾਮ ਉਹ ਵੀ ਵਾਪਸ ਆ ਗਏ। ਪੁਖਤਾ ਜਾਣਕਾਰੀ ਮੁਤਾਬਕ ਪੀਯੂ ਪ੍ਰਸ਼ਾਸਨ ਨੇ 3 ਅਗਸਤ ਤੋਂ 23 ਅਗਸਤ ਤਕ ਚੋਣਾਂ ਕਰਵਾਉਣ ਨੂੰ ਲੈ ਕੇ ਸ਼ਡਿਊਲ ਤਿਆਰ ਕੀਤਾ ਹੈ।

ਇਸ ਤੋਂ ਇਲਾਵਾ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੋਵਿਡ ਕਾਰਨ ਸਤੰਬਰ ਦੇ ਪਹਿਲੇ ਹਫਤੇ ਵੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਸੈਨੇਟ ਚੋਣਾਂ ਨੂੰ ਲੈ ਕੇ ਇਸ ਸਮੇਂ ਪੀਯੂ ’ਚ ਸਿਆਸਤ ਜ਼ੋਰਾਂ ’ਤੇ ਹੈ। ਇਕ ਪਾਸੇ ਚੋਣਾਂ ਕਰਵਾਉਣ ਦੀ ਮੰਗ ਤੇ ਦੂਜੇ ਪਾਸੇ ਇਨ੍ਹਾਂ ਚੋਣਾਂ ਨੂੰ ਮੁਲਤਵੀ ਕਰਨ ਲਈ ਵੀ ਜ਼ੋਰ ਲਾਇਆ ਜਾ ਰਿਹਾ ਹੈ। ਸ਼ਡਿਊਲ ਨੂੰ ਲੈ ਕੇ ਪੀਯੂ ਦੇ ਉੱਚ ਅਧਿਕਾਰੀਆਂ ਵਿਚਕਾਰ ਦੇਰ ਰਾਤ ਤਕ ਮੀਟਿੰਗਾਂ ਦਾ ਦੌਰ ਜਾਰੀ ਰਿਹਾ।

ਸਾਂਝਾ ਕਰੋ

ਪੜ੍ਹੋ

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ,

*ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਚ ਮਾਰਕੀਟ ਕਮੇਟੀ...