ਬੱਚੇ ਨੂੰ ਬਚਾਉਣ ਗਏ ਕਰੀਬ 30 ਤੋਂ ਵੱਧ ਲੋਕ ਖੂਹ ਵਿੱਚ ਡਿੱਗੇ

ਵਿਦਿਸ਼ਾ : ਮੱਧ ਪ੍ਰਦੇਸ਼ ਦੇ ਵਿਦਿਸ਼ਾ ਵਿੱਚ ਵੀਰਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਲਾਲ ਪਠਾਰ ਪਿੰਡ ਵਿੱਚ ਬੱਚੇ ਨੂੰ ਬਚਾਉਣ ਗਏ ਕਰੀਬ 30 ਤੋਂ ਵੱਧ ਲੋਕ ਖੂਹ ਵਿੱਚ ਡਿੱਗ ਗਏ।ਦੱਸਿਆ ਜਾ ਰਿਹਾ ਹੈ ਕਿ ਜਦੋਂ ਵੱਡੀ ਗਿਣਤੀ ਵਿਚ ਲੋਕ ਬੱਚੇ ਨੂੰ ਖੂਹ ਵਿਚੋਂ ਬਾਹਰ ਕੱਢਣ ਲਈ ਪਹੁੰਚੇ ਤਾਂ ਭਾਰ ਵਧਣ ਕਾਰਨ ਖੂਹ ਢਹਿ ਗਿਆ ਅਤੇ ਉਥੇ ਮੌਜੂਦ 30 ਤੋਂ ਵੱਧ ਲੋਕ ਖੂਹ ‘ਚ ਡਿੱਗ ਗਏ।ਇਸ ਦੇ ਨਾਲ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਨਡੀਆਰਐਫ, ਐਸਡੀਆਰਐਫ ਅਤੇ ਸਥਾਨਕ ਪ੍ਰਸ਼ਾਸਨ ਦੀ ਟੀਮ ਬਚਾਅ ਕਾਰਜ ਵਿਚ ਲੱਗੀ ਹੋਈ ਹੈ।ਹੁਣ ਤੱਕ ਲਗਭਗ 16 ਲੋਕਾਂ ਨੂੰ ਖੂਹ ਤੋਂ ਬਾਹਰ ਕੱਢਿਆ ਜਾ ਚੁੱਕਾ ਹੈ, ਜਦੋਂ ਕਿ 13 ਵਿਅਕਤੀ ਲਾਪਤਾ ਦੱਸੇ ਜਾ ਰਹੇ ਹਨ। ਇਸ ਘਟਨਾ ਵਿੱਚ ਤਿੰਨ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਮੁੱਖ ਮੰਤਰੀ ਚੌਹਾਨ ਨੇ ਸਾਰੇ ਉੱਚ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਇਸ ਤੋਂ ਇਲਾਵਾ ਸੀਐਮ ਸ਼ਿਵਰਾਜ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

 

 

ਸਾਂਝਾ ਕਰੋ

ਪੜ੍ਹੋ

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ,

*ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਚ ਮਾਰਕੀਟ ਕਮੇਟੀ...