Loading Now

79 ਸਾਲਾਂ ਬਾਅਦ ਸਿੱਖ ਸ਼ਰਧਾਲੂ ਕਰ ਸਕਣਗੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ

79 ਸਾਲਾਂ ਬਾਅਦ ਸਿੱਖ ਸ਼ਰਧਾਲੂ ਕਰ ਸਕਣਗੇ ਇਤਿਹਾਸਕ ਗੁਰਦੁਆਰੇ ਦੇ ਦਰਸ਼ਨ

ਲਾਹੌਰ,9 ਨਵੰਬਰ- ਪਾਕਿਸਤਾਨ ਦੇ ਲਾਹੌਰ ਵਿੱਚ 1947 ਤੋਂ ਬੰਦ ਪਏ ਇੱਕ ਇਤਿਹਾਸਕ ਗੁਰਦੁਆਰੇ ਨੂੰ ਕਰੀਬ 79 ਸਾਲਾਂ ਬਾਅਦ ਐਤਵਾਰ ਨੂੰ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਗਿਆ ਹੈ, ਜਿਸ ਨਾਲ ਸੰਗਤਾਂ ਹੁਣ ਉੱਥੇ ਮੱਥਾ ਟੇਕ ਸਕਣਗੀਆਂ।

ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੁੜ ਖੋਲ੍ਹਣ ਮੌਕੇ ਸਿੱਖ ਧਾਰਮਿਕ ਰਵਾਇਤਾਂ ਅਨੁਸਾਰ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਹਿੱਸਾ ਲਿਆ।ਟੈਂਪਲ ਰੋਡ ‘ਤੇ ਸਥਿਤ ਇਹ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਲਾਹੌਰ ਫੇਰੀ ਨਾਲ ਜੁੜਿਆ ਹੋਇਆ ਹੈ। ਗੁਰੂ ਹਰਿਗੋਬਿੰਦ ਸਾਹਿਬ ਜੀ (1595-1644) ਦਸ ਸਿੱਖ ਗੁਰੂਆਂ ਵਿੱਚੋਂ ਛੇਵੇਂ ਗੁਰੂ ਸਨ।

ਐਤਵਾਰ ਨੂੰ ਕਰਵਾਏ ਗਏ ਇਸ ਸਮਾਗਮ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ, ‘ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ’ (ਈ ਟੀ ਪੀ ਬੀ) ਦੇ ਸਕੱਤਰ ਨਾਸਿਰ ਮੁਸ਼ਤਾਕ ਅਤੇ ਹੋਰ ਅਧਿਕਾਰੀ ਵੀ ਸ਼ਾਮਲ ਹੋਏ।

Share this content:

Post Comment