
ਨਵੀਂ ਦਿੱਲੀ, 17 ਜੁਲਾਈ- ਸ੍ਰੀ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਅਜਿਹੇ ਸਮੇਂ ਹੋਈ ਹੈ ਜਦੋਂ ਪਾਰਟੀ ਦੀ ਪੰਜਾਬ ਇਕਾਈ ਵਿਚ ਜਥੇਬੰਦਕ ਤਬਦੀਲੀ ਦੀ ਤਿਆਰੀ ਕਰਨ ਅਤੇ ਸਿੱਧੂ ਨੂੰ ਇਸ ਵਿਚ ਅਹਿਮ ਭੂਮਿਕਾ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਇਸ ਵਿੱਚ ਸ਼ਾਮਲ ਸਨ। ਮੀਟਿੰਗ ਬਾਅਦ ਸ੍ਰੀ ਰਾਵਤ ਨੇ ਕਿਹਾ ਕਿ ਰਾਜ ਦੀ ਪ੍ਰਧਾਨਗੀ ਬਾਰੇ ਹਾਲੇ ਕੋਈ ਅੰਤਿਮ ਫ਼ੈਸਲਾ ਨਹੀਂ ਕੀਤਾ ਗਿਆ। ਫ਼ੈਸਲਾ ਸ੍ਰੀਮਤੀ ਸੋਨੀਆ ਗਾਂਧੀ ਨੇ ਕਰਨਾ ਹੈ।