ਅੱਖਾਂ ਸੁਰੱਖਿਅਤ ਰੱਖਣ ਲਈ ਕਿੰਨੀ ਦੂਰ ਹੋਣਾ ਚਾਹੀਦੈ ਸਮਾਰਟਫੋਨ

ਇਨ੍ਹੀਂ ਦਿਨੀਂ ਸਮਾਰਟਫੋਨ ਦੀ ਵਰਤੋਂ ਕਾਫੀ ਵਧ ਗਈ ਹੈ। ਬੱਚਿਆਂ ਤੋਂ ਲੈ ਕੇ ਵੱਡਿਆਂ ਤਕ ਸਮਾਰਟਫੋਨ ਦੀ ਵਰਤੋਂ ਕਰਦੇ ਹਨ। ਬੱਚੇ ਗੇਮਾਂ ਖੇਡਣ ਲਈ ਸਮਾਰਟਫ਼ੋਨ ਦੀ ਵਰਤੋਂ ਕਰਦੇ ਹਨ, ਜਦੋਂ ਕਿ ਬਾਲਗ ਇਨ੍ਹਾਂ ਦੀ ਵਰਤੋਂ ਕੰਮ ਅਤੇ ਮਨੋਰੰਜਨ ਲਈ ਕਰਦੇ ਹਨ। ਸਮਾਰਟਫੋਨ ਦੀ ਵਰਤੋਂ ਆਨਲਾਈਨ ਪੜ੍ਹਾਈ ਲਈ ਵੀ ਕੀਤੀ ਜਾਂਦੀ ਹੈ। ਸਮਾਰਟਫੋਨ ਸਾਡੇ ਕੰਮ ਨੂੰ ਆਸਾਨ ਬਣਾਉਂਦਾ ਹੈ ਪਰ ਇਸ ਦੀ ਜ਼ਿਆਦਾ ਵਰਤੋਂ ਸਿਹਤ ਲਈ ਹਾਨੀਕਾਰਕ ਹੈ। ਸਮਾਰਟਫੋਨ ਦੀ ਵਰਤੋਂ ਖਾਸ ਤੌਰ ‘ਤੇ ਅੱਖਾਂ ਨੂੰ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। ਅਜਿਹੀ ਸਥਿਤੀ ‘ਚ ਇਹ ਜ਼ਰੂਰੀ ਹੈ ਕਿ ਸਮਾਰਟਫੋਨ ਦੀ ਵਰਤੋਂ ਸੀਮਤ ਸਮੇਂ ਲਈ ਕੀਤੀ ਜਾਵੇ। ਖਾਸ ਕਰਕੇ ਬੱਚਿਆਂ ਨੂੰ ਸਮਾਰਟਫੋਨ ਤੋਂ ਦੂਰ ਰੱਖਣਾ ਚਾਹੀਦਾ ਹੈ। ਸਮਾਰਟਫੋਨ ਦੀ ਵਰਤੋਂ ਕਰਦੇ ਸਮੇਂ ਅੱਖਾਂ ਤੋਂ ਢੁਕਵੀਂ ਦੂਰੀ ਬਣਾਈ ਰੱਖਣਾ ਵੀ ਜ਼ਰੂਰੀ ਹੈ। ਲਗਾਤਾਰ ਫੋਨ ਅੱਖਾਂ ਕੋਲ ਰੱਖ ਕੇ ਚਲਾਉਣ ਨਾਲ ਅੱਖਾਂ ਨੂੰ ਕਾਫੀ ਨੁਕਸਾਨ ਪਹੁੰਚਦਾ ਹੈ ਤੇ ਅੱਖਾਂ ‘ਚ ਖਾਰਸ਼, ਸੁੱਕਾਪਣ ਤੇ ਧੁੰਦਲਾ ਦਿਸਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

ਸਾਂਝਾ ਕਰੋ

ਪੜ੍ਹੋ

ਪੰਜਾਬੀ ਯੂਨੀਵਰਸਿਟੀ ’ਚ ਰੈਗੂਲਰ ਵੀਸੀ ਤਾਇਨਾਤ ਕਰਨ

ਪਟਿਆਲਾ, 22 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਈਸ ਚਾਂਸਲਰ...