ਹੜਤਾਲੀ ਅਫ਼ਸਰਾਂ ਦੀ ਪੰਚਾਇਤ ਮੰਤਰੀ ਨਾਲ ਮੀਟਿੰਗ ਬੇਸਿੱਟਾ

 

ਐਸ.ਏ.ਐਸ.ਨਗਰ (ਮੁਹਾਲੀ), 17 ਜੁਲਾਈ- ਪੰਚਾਇਤ ਵਿਭਾਗ ਦੇ ਜ਼ਿਲ੍ਹਾ, ਡਿਵੀਜ਼ਨਲ ਅਤੇ ਮੁੱਖ ਦਫ਼ਤਰ ਵਿੱਚ ਤਾਇਨਾਤ ਅਧਿਕਾਰੀਆਂ ਦੀ ਹੜਤਾਲ ਅੱਜ ਚੌਥੇ ਦਿਨ ਤੇ ਵਿਭਾਗ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ ਰਹੀ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨੂੰ ਹੜਤਾਲ ਖਤਮ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਅਧਿਕਾਰੀ ਨਹੀਂ ਮੰਨੇ। ਧਰਨਾਕਾਰੀ ਅਧਿਕਾਰੀਆਂ ਨੇ ਪੰਚਾਇਤ ਵਿਭਾਗ ਦੇ ਫੇਜ਼ ਅੱਠ ਵਿਚਲੇ ਮੁੱਖ ਦਫ਼ਤਰ ਵਿਕਾਸ ਭਵਨ ਵਿੱਚ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਛੇਵੇਂ ਤਨਖਾਹ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਸੰਬੋਧਨ ਕਰਦਿਆਂ ਵਿਭਾਗ ਦੇ ਵਧੀਕ ਡਾਇਰੈਕਟਰ ਰਮਿੰਦਰ ਕੌਰ ਬੁੱਟਰ, ਜੁਆਇੰਟ ਡਾਇਰੈਕਟਰ ਅਵਤਾਰ ਸਿੰਘ ਭੁੱਲਰ, ਡਿਵੀਜ਼ਨ ਡਾਇਰੈਕਟਰ ਜਗਵਿੰਦਰਜੀਤ ਸਿੰਘ, ਏਡੀਸੀ (ਡੀ) ਅੰਮ੍ਰਿਤਸਰ ਰਣਬੀਰ ਸਿੰਘ ਮੂਧਲ, ਏਡੀਸੀ (ਡੀ) ਫ਼ਿਰੋਜ਼ਪੁਰ ਅਰੁਣ ਸ਼ਰਮਾ, ਏਡੀਸੀ (ਡੀ) ਨਵਾਂ ਸ਼ਹਿਰ ਅਮਰਦੀਪ ਸਿੰਘ ਬੈਂਸ, ਡੀਡੀਪੀਓ ਮਾਲੇਰਕੋਟਲਾ ਡਾ. ਰਿੰਪੀ ਗਰਗ, ਬੁੱਧੀ ਰਾਮ ਅਤੇ ਮੁਹਾਲੀ ਦੇ ਡੀਡੀਪੀਓ ਸੁਖਚੈਨ ਸਿੰਘ ਨੇ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਬੀਡੀਪੀਓ ਐਸੋਸੀਏਸ਼ਨ ਦੀ ਪ੍ਰਧਾਨ ਨਵਦੀਪ ਕੌਰ, ਸੀਨੀਅਰ ਮੀਤ ਪ੍ਰਧਾਨ ਧਨਵੰਤ ਸਿੰਘ ਰੰਧਾਵਾ ਅਤੇ ਮੀਤ ਪ੍ਰਧਾਨ ਪ੍ਰਨੀਤ ਕੌਰ ਸਿੱਧੂ ਨੇ ਦੱਸਿਆ ਕਿ ਸੂਬੇ ਦੇ ਸਮੁੱਚੇ ਬਲਾਕਾਂ ਵਿੱਚ ਬੀਡੀਪੀਓਜ਼ ਦੀ ਮੁਕੰਮਲ ਹੜਤਾਲ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ।

ਅਧਿਕਾਰੀਆਂ ਦੀ ਹੜਤਾਲ ਕਾਰਨ ਵਿਕਾਸ ਕਾਰਜ ਠੱਪ

ਪੰਚਾਇਤ ਵਿਭਾਗ ਦੇ ਬਲਾਕ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਹੜਤਾਲ ਕਾਰਨ ਸੂਬੇ ਦੇ ਪਿੰਡਾਂ ਦੇ ਸਮੁੱਚੇ ਵਿਕਾਸ ਕੰਮ ਠੱਪ ਹੋ ਗਏ ਹਨ। ਕਈ ਸਰਪੰਚਾਂ ਨੇ ਦੱਸਿਆ ਕਿ ਉਹ ਵਿਕਾਸ ਕੰਮਾਂ ਲਈ ਗਰਾਂਟ ਰਾਸ਼ੀਆਂ ਦੇ ਚੈੱਕਾਂ ਉੱਤੇ ਬੀਡੀਪੀਓਜ਼ ਦੇ ਹਸਤਾਖ਼ਰ ਕਰਾਉਣ ਲਈ ਬਲਾਕ ਦਫ਼ਤਰਾਂ ਵਿੱਚ ਗੇੜੇ ਮਾਰ ਰਹੇ ਹਨ ਪਰ ਕੋਈ ਅਧਿਕਾਰੀ ਕੰਮ ਨਹੀਂ ਕਰ ਰਿਹਾ। ਸਰਪੰਚਾਂ ਨੇ ਪੰਜਾਬ ਸਰਕਾਰ ਤੋਂ ਪੰਚਾਇਤੀ ਅਧਿਕਾਰੀਆਂ ਦੀ ਹੜਤਾਲ ਜਲਦੀ ਖੁਲ੍ਹਵਾਉਣ ਦੀ ਮੰਗ ਕੀਤੀ ਹੈ

ਸਾਂਝਾ ਕਰੋ

ਪੜ੍ਹੋ

ਨਜ਼ਮ/ਸੁਪਨ ਕਥਾ/ਹੂਬ ਨਾਥ

*ਸੁਪਨ ਕਥਾ* *ਪਤਾ ਨਹੀਂ* *ਜਾਗ ਰਿਹਾ ਹਾਂ* *ਜਾਂ* *ਚੱਲ ਰਿਹਾ...