ਨਿੱਤ ਖਾਲੀ ਪੇਟ ਭਿੱਜੇ ਹੋਏ ਬਦਾਮ ਖਾਣ ਨਾਲ ਮਿਲਣਗੇ ਕੁੱਝ ਅਜਿਹੇ ਫ਼ਾਇਦੇ

ਨਵੀਂ ਦਿੱਲੀ 9 ਅਗਸਤ ਤੁਸੀਂ ਸੁਣਿਆ ਹੋਵੇਗਾ ਕਿ ਬਦਾਮ ਖਾਣ ਨਾਲ ਤੁਹਾਡਾ ਦਿਮਾਗ ਤੇਜ਼ ਹੁੰਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਨੂੰ ਖਾਣ ਨਾਲ ਤੁਸੀਂ ਹੋਰ ਵੀ ਕਈ ਫ਼ਾਇਦੇ ਪ੍ਰਾਪਤ ਕਰ ਸਕਦੇ ਹੋ। ਇਸ ਲਈ ਰੋਜ਼ਾਨਾ ਸਵੇਰੇ 4-5 ਬਦਾਮ ਪਾਣੀ ‘ਚ ਭਿਓਂ ਕੇ ਖਾਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੋ ਸਕਦਾ ਹੈ। ਸਵੇਰੇ ਖਾਲੀ ਪੇਟ ਇਨ੍ਹਾਂ ਨੂੰ ਖਾਣ ਨਾਲ ਤੁਹਾਡੀ ਸਿਹਤ ਨੂੰ ਕਈ ਹੈਰਾਨੀਜਨਕ ਫ਼ਾਇਦੇ ਮਿਲ ਸਕਦੇ ਹਨ। ਬਦਾਮ ਫਾਈਬਰ, ਵਿਟਾਮਿਨ, ਖਣਿਜ ਅਤੇ ਓਮੇਗਾ-3 ਫੈਟੀ ਐਸਿਡ ਨਾਲ ਭਰਪੂਰ ਹੁੰਦੇ ਹਨ। ਇਸ ਲਈ ਇਸ ਨੂੰ ਖਾਣ ਨਾਲ ਕਈ ਬਿਮਾਰੀਆਂ ਤੋਂ ਬਚਣ ਦੇ ਨਾਲ-ਨਾਲ ਐਨਰਜੀ ਵੀ ਮਿਲਦੀ ਹੈ, ਜਿਸ ਨਾਲ ਦਿਨ ਦੀ ਚੰਗੀ ਸ਼ੁਰੂਆਤ ਕਰਨ ‘ਚ ਮਦਦ ਮਿਲਦੀ ਹੈ। ਇਸ ਤੋਂ ਤੁਹਾਨੂੰ ਹੋਣ ਵਾਲੇ ਲਾਭਾਂ ਬਾਰੇ ਜਾਣਨ ਲਈ, ਤੁਹਾਨੂੰ ਇਹ ਲੇਖ ਜ਼ਰੂਰ ਪੜ੍ਹਨਾ ਚਾਹੀਦਾ ਹੈ। ਆਓ ਜਾਣਦੇ ਹਾਂ ਭਿੱਜੇ ਹੋਏ ਬਦਾਮ (Soaked Almond Benefits) ਖਾਣ ਦੇ ਫ਼ਾਇਦਿਆਂ ਬਾਰੇ।ਸ਼ੂਗਰ ਦੇ ਮਰੀਜ਼ਾਂ ਲਈ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਵਿਚ ਰੱਖਣਾ ਬਹੁਤ ਜ਼ਰੂਰੀ ਹੈ। ਬਦਾਮ ਵਿੱਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਅਤੇ ਇਸ ਵਿੱਚ ਫਾਈਬਰ ਵੀ ਹੁੰਦਾ ਹੈ ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦ ਕਰਦਾ ਹੈ। ਇਸ ਲਈ ਸਵੇਰੇ ਬਾਦਾਮ ਖਾਣ ਨਾਲ ਸ਼ੂਗਰ ਕੰਟਰੋਲ ਹੁੰਦੀ ਹੈ।

ਬਦਾਮ ਖਾਣ ਨਾਲ ਭਾਰ ਕੰਟਰੋਲ ਕਰਨ ‘ਚ ਵੀ ਮਦਦ ਮਿਲਦੀ ਹੈ। ਇਸ ‘ਚ ਫਾਈਬਰ ਹੁੰਦਾ ਹੈ, ਜਿਸ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਕਾਰਨ ਬਾਅਦ ‘ਚ ਜ਼ਿਆਦਾ ਖਾਣ ਦੀ ਸਮੱਸਿਆ ਨਹੀਂ ਹੁੰਦੀ ਹੈ। ਇਸ ਤੋਂ ਇਲਾਵਾ ਇਸ ‘ਚ ਮੌਜੂਦ ਕੈਲੋਰੀ ਵੀ ਊਰਜਾ ਪ੍ਰਦਾਨ ਕਰਦੀ ਹੈ, ਜਿਸ ਕਾਰਨ ਵਿਅਕਤੀ ਨੂੰ ਥਕਾਵਟ ਮਹਿਸੂਸ ਨਹੀਂ ਹੁੰਦੀ। ਬਦਾਮ ‘ਚ ਮੌਜੂਦ ਫਾਈਬਰ ਪਾਚਨ ਕਿਰਿਆ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਫਾਈਬਰ ਭੋਜਨ ਨੂੰ ਆਸਾਨੀ ਨਾਲ ਅੰਤੜੀਆਂ ਵਿੱਚੋਂ ਲੰਘਣ ਵਿੱਚ ਮਦਦ ਕਰਦਾ ਹੈ। ਇਸ ਲਈ ਇਸ ਨੂੰ ਖਾਣ ਨਾਲ ਕਬਜ਼ ਨਹੀਂ ਹੁੰਦੀ ਅਤੇ ਅੰਤੜੀਆਂ ਵੀ ਠੀਕ ਰਹਿੰਦੀਆਂ ਹੈ। ਬਦਾਮ ‘ਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ ਜੋ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ਤੇ ਧਮਨੀਆਂ ਨੂੰ ਸਿਹਤਮੰਦ ਬਣਾਉਣ ‘ਚ ਮਦਦ ਕਰਦਾ ਹੈ। ਖਰਾਬ ਕੋਲੈਸਟ੍ਰੋਲ ਧਮਨੀਆਂ ਨੂੰ ਬਲਾਕ ਕਰ ਦਿੰਦਾ ਹੈ, ਜਿਸ ਕਾਰਨ ਦਿਲ ਦਾ ਦੌਰਾ ਪੈਣ ਦਾ ਖਤਰਾ ਰਹਿੰਦਾ ਹੈ। ਇਸ ਲਈ ਬਦਾਮ ਖਾਣ ਨਾਲ ਦਿਲ ਦੇ ਰੋਗਾਂ ਤੋਂ ਬਚਣ ‘ਚ ਕਾਫੀ ਮਦਦ ਮਿਲਦੀ ਹੈ। ਬਦਾਮ ਵਿੱਚ ਐਂਟੀ-ਆਕਸੀਡੈਂਟ ਅਤੇ ਵਿਟਾਮਿਨ ਈ ਪਾਇਆ ਜਾਂਦਾ ਹੈ। ਇਹ ਸਕਿਨ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਸ ਨੂੰ ਖਾਣ ਨਾਲ ਫ੍ਰੀ-ਰੈਡੀਕਲ ਨੁਕਸਾਨ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ। ਨਾਲ ਹੀ, ਵਿਟਾਮਿਨ ਈ ਸਕਿਨ ਦੀ ਨਮੀ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦਾ ਹੈ। ਇਸ ਲਈ ਸਵੇਰੇ ਖਾਲੀ ਪੇਟ ਬਦਾਮ ਖਾਣ ਨਾਲ ਸਕਿਨ ਨੂੰ ਬਹੁਤ ਫ਼ਾਇਦੇ ਹੁੰਦੇ ਹਨ।

ਸਾਂਝਾ ਕਰੋ

ਪੜ੍ਹੋ

ਪੰਜਾਬੀ ਯੂਨੀਵਰਸਿਟੀ ’ਚ ਰੈਗੂਲਰ ਵੀਸੀ ਤਾਇਨਾਤ ਕਰਨ

ਪਟਿਆਲਾ, 22 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਈਸ ਚਾਂਸਲਰ...