ਪੰਜਾਬ ਯੂਨੀਵਰਸਿਟੀ ਦੇ ਪ੍ਰੋ. ਰੇਣੂ ਵਿੱਗ ਵੱਲੋਂ ਸਨਮਾਨੇ ਗਏ ਓਲੰਪਿਕ ਵਿੱਚ ਤਗ਼ਮਾ ਜੇਤੂ ਖਿਡਾਰੀ

ਚੰਡੀਗੜ੍ਹ 10 ਜੁਲਾਈ ਪੈਰਿਸ ਓਲੰਪਿਕ ਖੇਡਾਂ-2024 ਵਿੱਚ ਕਾਂਸੀ ਦੇ ਤਗਮੇ ਜਿੱਤਣ ਵਾਲੇ ਨਿਸ਼ਾਨੇਬਾਜ਼ ਖਿਡਾਰੀਆਂ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੂੰ ਅੱਜ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰੇਣੂ ਵਿੱਗ ਵੱਲੋਂ ਸਨਮਾਨਿਆ ਗਿਆ। ਉਪ ਕੁਲਪਤੀ ਨੇ ਦੋਵਾਂ ਖਿਡਾਰੀਆਂ ਦੀ ਸਫ਼ਲਤਾ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਮਾਣ ਹੈ ਕਿ ਇਹ ਦੋਵੇਂ ’ਵਰਸਿਟੀ ਨਾਲ ਸਬੰਧਤ ਡੀਏਵੀ ਕਾਲਜ ਚੰਡੀਗੜ੍ਹ ਦੇ ਵਿਦਿਆਰਥੀ ਹਨ। ਪ੍ਰੋ. ਵਿੱਗ ਨੇ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਅਤੇ ਅਗਲੀਆਂ ਓਲੰਪਿਕ ਖੇਡਾਂ ਲਈ ਸਫ਼ਲਤਾ ਦੀ ਕਾਮਨਾ ਵੀ ਕੀਤੀ ਅਤੇ ਭਰੋਸਾ ਦਿੱਤਾ ਕਿ ਪੀਯੂ ਵੱਲੋਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਸਨਮਾਨ ਸਮਾਗਮ ਵਿੱਚ ਦੋਵੇਂ ਨਿਸ਼ਾਨੇਬਾਜ਼ਾਂ ਦੇ ਮਾਪੇ, ’ਵਰਸਿਟੀ ਦੇ ਡਾਇਰੈਕਟਰ ਸਪੋਰਟਸ ਪ੍ਰੋ. ਦਲਵਿੰਦਰ ਸਿੰਘ, ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਡਾ. ਰਾਕੇਸ਼ ਮਲਿਕ, ਡੀਏਵੀ ਕਾਲਜ ਸੈਕਟਰ-10 ਚੰਡੀਗੜ੍ਹ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਅਮਨਿੰਦਰ ਮਾਨ ਵੀ ਹਾਜ਼ਰ ਸਨ।

ਸਾਂਝਾ ਕਰੋ

ਪੜ੍ਹੋ

ਪ੍ਰਧਾਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵੱਲੋਂ

*ਬਜ਼ੁਰਗਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ...