ਅੱਜ ਰਾਤ 9:30 ਵਜੇ ਵਿਨੇਸ਼ ਫੋਗਾਟ ਦੀ ਅਪੀਲ ’ਤੇ ਖੇਡਾਂ ਬਾਰੇ ਫੈਸਲਾ ਸੁਣਾਏਗੀ ਸਾਲਸੀ ਅਦਾਲਤ

ਚੰਡੀਗੜ੍ਹ, 10 ਅਗਸਤ ਖੇਡਾਂ ਬਾਰੇ ਸਾਲਸੀ ਅਦਾਲਤ (ਸੀਏਐੱਸ) ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਵੱਲੋਂ ਦਾਇਰ ਅਪੀਲ ’ਤੇ ਸ਼ਨਿੱਚਰਵਾਰ ਨੂੰ ਭਾਰਤੀ ਸਮੇਂ ਅਨੁਸਾਰ ਰਾਤ ਸਾਢੇ ਨੌਂ ਵਜੇ ਫੈਸਲਾ ਸੁਣਾਏਗੀ। ਭਾਰਤ ਵੱਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਨੇ ਵਿਨੇਸ਼ ਦਾ ਪੱਖ ਰੱਖਿਆ ਸੀ। ਕਾਬਿਲੇਗੌਰ ਹੈ ਕਿ ਪਹਿਲਵਾਨ ਵਿਨੇਸ਼ ਫੋਗਾਟ ਨੂੰ 50 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਤੋਂ ਪਹਿਲਾਂ ਓਵਰਵੇਟ (100 ਗ੍ਰਾਮ ਭਾਰ ਵੱਧ) ਹੋਣ ਕਰਕੇ ਅਯੋਗ ਐਲਾਨ ਦਿੱਤਾ ਗਿਆ ਸੀ। ਵਿਨੇਸ਼ ਨੇ ਇਸ ਫੈਸਲੇ ਨੂੰ ਸਾਲਸੀ ਅਦਾਲਤ ਵਿਚ ਚੁਣੌਤੀ ਦਿੰਦਿਆਂ ਕਿਊਬਾ ਦੀ ਪਹਿਲਵਾਨ ਵਾਈ.ਗੂਜ਼ਮੈਨ ਲੋਪੇਜ਼ ਨਾਲ ਸਾਂਝੇ ਤੌਰ ’ਤੇ ਚਾਂਦੀ ਦਾ ਤਗ਼ਮਾ ਦਿੱਤੇ ਜਾਣ ਦੀ ਅਪੀਲ ਕੀਤੀ ਸੀ। ਫੋਗਾਟ ਦੀ ਅਪੀਲ ਉੱਤੇ ਸਾਲਸੀ ਕੋਰਟ ਵਿਚ ਸੁਣਵਾਈ ਸ਼ੁੱਕਰਵਾਰ ਦੇਰ ਰਾਤ ਹੀ ਮੁਕੰਮਲ ਹੋ ਗਈ ਸੀ। ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਨੇ ਇਸ ਮਸਲੇ ਦਾ ਹਾਂ-ਪੱਖੀ ਹੱਲ ਨਿਕਲਣ ਦੀ ਆਸ ਜਤਾਈ ਸੀ।

ਸਾਂਝਾ ਕਰੋ

ਪੜ੍ਹੋ

ਪ੍ਰਧਾਨ ਰੈੱਡ ਕਰਾਸ ਹਸਪਤਾਲ ਭਲਾਈ ਸੈਕਸ਼ਨ ਵੱਲੋਂ

*ਬਜ਼ੁਰਗਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ...