ਪਾਕਿਸਤਾਨ ਦੀ ਅਦਾਲਤ ਨੇ ਬੁਸ਼ਰਾ ਬੀਬੀ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ

ਇਸਲਾਮਾਬਾਦ, 14 ਅਗਸਤ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਪਿਛਲੇ ਸਾਲ ਨੌਂ ਮਈ ਨੂੰ ਹੋਈ ਹਿੰਸਾ ਨਾਲ ਸਬੰਧਤ 12 ਮਾਮਲਿਆਂ ’ਚ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਹਿੰਸਾ ਉਸ ਸਮੇਂ ਭੜਕੀ ਸੀ ਜਦੋਂ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਬਾਨੀ ਇਮਰਾਨ ਖਾਨ ਨੂੰ ਕਥਿਤ ਭ੍ਰਿਸ਼ਟਾਚਾਰ ਨਾਲ ਸਬੰਧਤ ਕੇਸ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਰਾਵਲਪਿੰਡੀ ਦੀ ਅਦਾਲਤ ਦੇ ਜੱਜ ਮਲਿਕ ਐਜਾਜ਼ ਆਸਿਫ਼ ਨੇ ਅੱਜ 49 ਸਾਲਾ ਬੁਸ਼ਰਾ ਬੀਬੀ ਦੀ ਜ਼ਮਾਨਤ ’ਤੇ ਸੁਣਵਾਈ ਮਗਰੋਂ ਕਿਹਾ ਕਿ ਉਨ੍ਹਾਂ ਦੇ ਮਾਮਲੇ ’ਚ ਡੂੰਘੀ ਜਾਂਚ ਦੀ ਲੋੜ ਹੈ ਅਤੇ ਇਸ ਮਗਰੋਂ ਉਨ੍ਹਾਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਜੱਜ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਮਾਮਲੇ ਦੀ ਜਾਂਚ ਸੱਤ ਦਿਨ ਅੰਦਰ ਪੂਰੀ ਕੀਤੀ ਜਾਵੇ। ਬੁਸ਼ਰਾ ਬੀਬੀ ਰਾਵਲਪਿੰਡੀ ਦੇ ਵੱਖ ਵੱਖ ਥਾਣਿਆਂ ’ਚ ਦਰਜ ਕੇਸਾਂ ਦੇ ਸਬੰਧ ’ਚ ਜ਼ਮਾਨਤ ਮੰਗ ਰਹੀ ਸੀ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...