ਮੋਰਨੇ ਮੋਰਕਲ ਬਣੇ ਭਾਰਤੀ ਕ੍ਰਿਕਟ ਟੀਮ ਦੇ ਗੇਂਦਬਾਜ਼ੀ ਕੋਚ

ਨਵੀਂ ਦਿੱਲੀ 15 ਅਗਸਤ ਦੱਖਣੀ ਅਫਰੀਕਾ ਦੇ ਸਾਬਕਾ ਗੇਂਦਬਾਜ਼ ਮੋਰਨੇ ਮੋਰਕਲ ਨੂੰ ਭਾਰਤੀ ਕ੍ਰਿਕਟ ਟੀਮ ਦਾ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਗਿਆ ਹੈ। ਉਹ 1 ਸਤੰਬਰ ਨੂੰ ਟੀਮ ਨਾਲ ਜੁੜ ਜਾਵੇਗਾ। ਕ੍ਰਿਕਟ ਵੈੱਬਸਾਈਟ ਕ੍ਰਿਕਬਜ਼ ਨੇ ਜੈ ਸ਼ਾਹ ਦੇ ਹਵਾਲੇ ਨਾਲ 14 ਅਗਸਤ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਖਣੀ ਅਫਰੀਕਾ ਦੇ 39 ਸਾਲਾ ਸਾਬਕਾ ਗੇਂਦਬਾਜ਼ ਨੂੰ ਗੇਂਦਬਾਜ਼ੀ ਕੋਚ ਬਣਾਉਣ ਦੀਆਂ ਗੱਲਾਂ ਪਹਿਲਾਂ ਹੀ ਚੱਲ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਟੀਮ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਮੋਰਕਲ ਨੂੰ ਗੇਂਦਬਾਜ਼ੀ ਕੋਚ ਬਣਾਉਣ ਦੀ ਮੰਗ ਕੀਤੀ ਸੀ। ਦੋਵਾਂ ਨੇ IPL ਫਰੈਂਚਾਇਜ਼ੀ ਲਖਨਊ ਸੁਪਰ ਜਾਇੰਟਸ ਲਈ ਇਕੱਠੇ ਕੰਮ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਰੰਧਾਵਾ ਅਤੇ ਡੀ ਸੀ ਜੈਨ ਨੇ

ਉਨ੍ਹਾਂ ਨੂੰ ਵਾਤਾਵਰਨ ਸੁਰੱਖਿਆ ਦੇ ਦੂਤ ਕਰਾਰ ਦਿੱਤਾ ਹੋਰਨਾਂ ਸਾਨਾਂ...