ਕਮਲਾ ਹੈਰਿਸ ਨੇ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕੀਤੀ

ਸ਼ਿਕਾਗੋ, 23 ਅਗਸਤ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਨਵੰਬਰ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਨੂੰ ਰਸਮੀ ਤੌਰ ’ਤੇ ਸਵੀਕਾਰ ਕਰ ਲਿਆ ਹੈ। ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਚੋਣਾਂ ‘ਚ ਸਖ਼ਤ ਟੱਕਰ ਹੈ। ਭਾਰਤੀ-ਅਫਰੀਕੀ ਮੂਲ ਦੀ ਹੈਰਿਸ ਨੇ ਰਾਤ ਸ਼ਿਕਾਗੋ ‘ਚ ‘ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ’ ਦੌਰਾਨ ਉਮੀਦਵਾਰੀ ਸਵੀਕਾਰ ਕਰ ਲਈ ਅਤੇ ਇਸ ਨਾਲ ਉਹ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਵਾਲੀ ਦੂਜੀ ਮਹਿਲਾ ਬਣ ਗਈ। ਉਨ੍ਹਾਂ ਤੋਂ ਪਹਿਲਾ ਹਿਲੇਰੀ ਕਲਿੰਟਨ ਨੇ ਇਹ ਚੋਣ ਲੜੀ ਸੀ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...