ਆਸਟਰੇਲੀਆ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦਾ ਐਲਾਨ

ਸਿਡਨੀ 29, ਅਗਸਤ ਆਸਟਰੇਲੀਆ ਸਰਕਾਰ ਨੇ ਵੱਡੇ ਸ਼ਹਿਰਾਂ ਦੀਆਂ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਕਾਲਜਾਂ ਨੂੰ ਕੌਮਾਂਤਰੀ ਵਿਦਿਆਰਥੀਆਂ ਦੇ ਦਾਖ਼ਲੇ ਘਟਾਉਣ ਦੇ ਹੁਕਮ ਦਿੱਤੇ ਹਨ। ਫੈਡਰਲ ਸਰਕਾਰ ਅਗਲੇ ਸਾਲ ਆਸਟਰੇਲੀਆ ਵਿੱਚ ਵਿਦੇਸ਼ੀ ਪਾੜ੍ਹਿਆਂ ਦੀ ਗਿਣਤੀ 2,70,000 ਤੱਕ ਸੀਮਤ ਕਰਨਾ ਚਾਹੁੰਦੀ ਹੈ। ਇਸ ਦਾ ਮਤਲਬ ਹੈ ਕਿ 2023 ਦੇ ਮੁਕਾਬਲੇ 2025 ਵਿੱਚ ਲਗਪਗ 53,000 ਘੱਟ ਵਿਦੇਸ਼ੀ ਵਿਦਿਆਰਥੀਆਂ ਨੂੰ ਸਵੀਕਾਰ ਕੀਤਾ ਜਾਵੇਗਾ। ਇਹ ਕਟੌਤੀ 16 ਫ਼ੀਸਦ ਬਣਦੀ ਹੈ। ਸਿੱਖਿਆ ਮੰਤਰੀ ਜੇਸਨ ਕਲੇਰ ਦਾ ਕਹਿਣਾ ਹੈ ਕਿ ਆਸਟਰੇਲੀਆ ਸਿਰਫ ਯੋਗ ਵਿਦੇਸ਼ੀ ਵਿਦਿਆਰਥੀਆਂ ਨੂੰ ਦਾਖ਼ਲਾ ਦੇਵੇਗਾ। ਉਨ੍ਹਾਂ ਕਿਹਾ ਕਿ ਕਾਰੋਬਾਰੀ ਸਸਤੀ ਲੇਬਰ ਵਜੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਕੰਮ ਦੇ ਦਿੰਦੇ ਹਨ ਜਿਸ ਨਾਲ ਘਰੇਲੂ ਬੇਰੁਜ਼ਗਾਰੀ ਅਤੇ ਘਰਾਂ ਦੀ ਥੁੜ੍ਹ ਪੈਦਾ ਹੋਣ ਕਾਰਨ ਕਈ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। 37 ਫ਼ੀਸਦ ਤੋਂ ਵੱਧ ਕੌਮਾਂਤਰੀ ਵਿਦਿਆਰਥੀਆਂ ਨੂੰ ਦਾਖ਼ਲੇ ਦੇਣ ਵਾਲੀਆਂ ਯੂਨੀਵਰਸਿਟੀਆਂ ਨੂੰ ਇਸ ਕਟੌਤੀ ਦਾ ਜ਼ਿਆਦਾ ਖਮਿਆਜ਼ਾ ਝੱਲਣਾ ਪਵੇਗਾ।

ਸਾਂਝਾ ਕਰੋ

ਪੜ੍ਹੋ

*ਚੈਕ ਰਿਪਬਲਿਕ ਦੇ ਰਾਜਦੂਤ ਨੇ ਪੰਜਾਬ ਵਿਧਾਨ

ਚੰਡੀਗੜ੍ਹ, 27 ਨਵੰਬਰ(ਗਿਆਨ ਸਿੰਘ/ਏ ਡੀ ਪੀ ਨਿਊਜ) ਭਾਰਤ ਵਿੱਚ ਚੈਕ...