ਆਓ ਜਾਣਦੇ ਹਾਂ ਰੋਜ਼ਨਾ ਕੇਲੇ ਖਾਣ ਦੇ ਫ਼ਾਇਦੇ

ਨਵੀਂ ਦਿੱਲੀ, 12 ਸਤੰਬਰ – ਕੇਲਾ ਸੁਆਦੀ ਤੇ ਪੌਸ਼ਟਿਕ ਫਲ ਹੈ, ਜਿਸ ਨੂੰ ਦੁਨੀਆ ਭਰ ਦੇ ਲੋਕ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਂਦੇ ਹਨ। ਬਹੁਤ ਸਾਰੇ ਲੋਕ ਇਸ ਨੂੰ ਰੋਜ਼ਾਨਾ ਨਾਸ਼ਤੇ ‘ਚ ਖਾਣਾ ਪਸੰਦ ਕਰਦੇ ਹਨ। ਇਸ ’ਚ ਵਿਟਾਮਿਨ, ਖਣਿਜ ਅਤੇ ਫਾਈਬਰ ਭਰਪੂਰ ਮਾਤਰਾ ’ਚ ਹੁੰਦਾ ਹੈ, ਜੋ ਇਸ ਨੂੰ ਸੁਪਰਫੂਡ ਬਣਾਉਂਦਾ ਹੈ। ਇਸ ਲਈ ਰੋਜ਼ਾਨਾ ਕੇਲਾ ਖਾਣ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ (Health Benefits of Banana)। ਇਸ ਲਈ ਤੁਹਾਨੂੰ ਵੀ ਕੇਲੇ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

ਪਾਚਨ ’ਚ ਸੁਧਾਰ

ਕੇਲੇ ‘ਚ ਜ਼ਿਆਦਾ ਮਾਤਰਾ ‘ਚ ਫਾਈਬਰ ਹੁੰਦਾ ਹੈ, ਜੋ ਪਾਚਨ ਕਿਰਿਆ ਨੂੰ ਠੀਕ ਕਰਨ ‘ਚ ਮਦਦ ਕਰਦਾ ਹੈ। ਫਾਈਬਰ ਕਬਜ਼ ਤੇ ਦਸਤ ਵਰਗੀਆਂ ਪਾਚਨ ਸਮੱਸਿਆਵਾਂ ਨੂੰ ਰੋਕਣ ਵਿਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਕੇਲੇ ‘ਚ ਪੋਟਾਸ਼ੀਅਮ ਦੀ ਵੀ ਜ਼ਿਆਦਾ ਮਾਤਰਾ ਹੁੰਦੀ ਹੈ, ਜੋ ਪਾਚਨ ਤੰਤਰ ਨੂੰ ਠੀਕ ਰੱਖਣ ‘ਚ ਮਦਦ ਕਰਦੀ ਹੈ।

ਦਿਲ ਦੀ ਸਿਹਤ

ਕੇਲੇ ‘ਚ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਦਿਲ ਦੀ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਪੋਟਾਸ਼ੀਅਮ ਬਲੱਡ ਪ੍ਰੈਸ਼ਰ (blood pressure) ਨੂੰ ਘੱਟ ਕਰਨ ’ਚ ਮਦਦ ਕਰਦਾ ਹੈ, ਜਿਸ ਨਾਲ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਕੇਲੇ ‘ਚ ਫਾਈਬਰ ਅਤੇ ਵਿਟਾਮਿਨ-ਸੀ ਵੀ ਹੁੰਦਾ ਹੈ, ਜੋ ਦਿਲ ਦੀ ਸਿਹਤ ਨੂੰ ਠੀਕ ਰੱਖਦਾ ਹੈ।

ਭਾਰ ਘਟਾਉਣ ’ਚ ਫ਼ਾਇਦੇਮੰਦ

ਕੇਲੇ ਵਿਚ ਕੈਲੋਰੀ ਘੱਟ ਹੁੰਦੀ ਹੈ ਅਤੇ ਫਾਈਬਰ ਜ਼ਿਆਦਾ ਹੁੰਦਾ ਹੈ, ਜੋ ਭਾਰ ਘਟਾਉਣ (weight loss) ਵਿਚ ਮਦਦ ਕਰ ਸਕਦਾ ਹੈ। ਫਾਈਬਰ ਤੁਹਾਡੇ ਪੇਟ ਨੂੰ ਜ਼ਿਆਦਾ ਦੇਰ ਤਕ ਭਰਿਆ ਹੋਇਆ ਮਹਿਸੂਸ ਕਰਵਾਉਂਦਾ ਹੈ, ਜਿਸ ਨਾਲ ਤੁਹਾਨੂੰ ਘੱਟ ਖਾਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਤੋਂ ਇਲਾਵਾ ਕੇਲੇ ‘ਚ ਕਾਰਬੋਹਾਈਡ੍ਰੇਟਸ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਊਰਜਾ ਪ੍ਰਦਾਨ ਕਰਦੇ ਹਨ ਅਤੇ ਤੁਹਾਨੂੰ ਐਕਟਿਵ ਰਹਿਣ ‘ਚ ਮਦਦ ਕਰਦੇ ਹਨ।

ਦਿਮਾਗ਼ ਦੀ ਸਿਹਤ

ਕੇਲੇ ਵਿਚ ਵਿਟਾਮਿਨ ਬੀ6 ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਦਿਮਾਗ਼ ਦੀ ਸਿਹਤ ਲਈ ਜ਼ਰੂਰੀ ਹੈ। ਵਿਟਾਮਿਨ ਬੀ6 ਦਿਮਾਗ ਵਿਚ ਸੇਰੋਟੋਨਿਨ ਦੇ ਉਤਪਾਦਨ ਵਿਚ ਮਦਦ ਕਰਦਾ ਹੈ, ਜੋ ਮੂਡ ਅਤੇ ਨੀਂਦ ਨੂੰ ਕੰਟਰੋਲ ਕਰਦਾ ਹੈ। ਇਸ ਤੋਂ ਇਲਾਵਾ ਕੇਲੇ ਵਿਚ ਮੌਜੂਦ ਪੋਟਾਸ਼ੀਅਮ ਦਿਮਾਗ ਦੀ ਸਿਹਤ ਨੂੰ ਵੀ ਵਧਾਉਂਦਾ ਹੈ।

ਬਲੱਡ ਸ਼ੂਗਰ ਨੂੰ ਕਰਦਾ ਹੈ ਮੈਨੇਜ

ਕੇਲੇ ਵਿਚ ਕਾਰਬੋਹਾਈਡ੍ਰੇਟਸ ਦੀ ਚੰਗੀ ਮਾਤਰਾ ਹੁੰਦੀ ਹੈ, ਜੋ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿਚ ਮਦਦ ਕਰ ਸਕਦੀ ਹੈ। ਹਾਲਾਂਕਿ ਕੇਲੇ ਵਿਚ ਕੁਝ ਮਾਤਰਾ ਵਿਚ ਚੀਨੀ ਵੀ ਹੁੰਦੀ ਹੈ, ਇਸ ਲਈ ਸ਼ੂਗਰ ਦੇ ਰੋਗੀਆਂ ਨੂੰ ਕੇਲਾ ਖਾਣ ਤੋਂ ਪਹਿਲਾਂ ਆਪਣੇ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

ਕੇਲਾ ਖਾਣ ਦੇ ਹੋਰ ਫ਼ਾਇਦੇ

ਅੱਖਾਂ ਦੀ ਰੌਸ਼ਨੀ : ਕੇਲੇ ‘ਚ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਹੁੰਦੇ ਹਨ, ਜੋ ਅੱਖਾਂ ਦੀ ਰੋਸ਼ਨੀ ਨੂੰ ਵਧਾਉਂਦੇ ਹਨ।

ਮਾਸਪੇਸ਼ੀਆਂ ਦੀ ਸਿਹਤ : ਕੇਲੇ ਵਿੱਚ ਮੌਜੂਦ ਪੋਟਾਸ਼ੀਅਮ ਮਾਸਪੇਸ਼ੀਆਂ ਦੀ ਸਿਹਤ ਨੂੰ ਬਣਾਈ ਰੱਖਣ ਵਿੱਚ ਮਦਦ ਕਰਦਾ ਹੈ।

ਚਮੜੀ ਦੀ ਸਿਹਤ : ਕੇਲੇ ਵਿਚ ਮੌਜੂਦ ਐਂਟੀਆਕਸੀਡੈਂਟ ਚਮੜੀ ਨੂੰ ਫ੍ਰੀ ਰੈਡੀਕਲਜ਼ ਤੋਂ ਬਚਾਉਣ ਵਿਚ ਮਦਦ ਕਰਦੇ ਹਨ, ਜਿਸ ਨਾਲ ਚਮੜੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ ਅਤੇ ਚਮੜੀ ਚਮਕਦਾਰ ਰਹਿੰਦੀ ਹੈ।

ਸਾਂਝਾ ਕਰੋ

ਪੜ੍ਹੋ

ਪੰਜਾਬੀ ਯੂਨੀਵਰਸਿਟੀ ’ਚ ਰੈਗੂਲਰ ਵੀਸੀ ਤਾਇਨਾਤ ਕਰਨ

ਪਟਿਆਲਾ, 22 ਨਵੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਰੈਗੂਲਰ ਵਾਈਸ ਚਾਂਸਲਰ...