ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਫੈਸਲਾ ਸੁਣਾਇਆ ਗਿਆ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਉੱਜਵਲ ਭੂਈਆ ਦੀ ਬੈਂਚ ਵੱਲੋਂ ਫੈਸਲਾ ਸੁਣਾਇਆ ਗਿਆ।

ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। 5 ਸਤੰਬਰ ਨੂੰ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਜੇਕਰ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਅੱਜ ਜ਼ਮਾਨਤ ਮਿਲ ਗਈ ਹੈ ਅਤੇ ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ।

ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। 10 ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ 1 ਅਪ੍ਰੈਲ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ। 10 ਮਈ ਨੂੰ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ 21 ਦਿਨਾਂ ਲਈ ਰਿਹਾਅ ਕੀਤਾ ਗਿਆ ਸੀ। ਉਨ੍ਹਾਂ ਨੂੰ 51 ਦਿਨ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਰਿਹਾਅ ਕੀਤਾ ਗਿਆ ਸੀ। 2 ਜੂਨ ਨੂੰ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕੇਜਰੀਵਾਲ ਅੱਜ ਭਾਵ 13 ਸਤੰਬਰ ਨੂੰ ਰਿਹਾਅ ਹੋ ਗਏ ਹਨ।

ਸਾਂਝਾ ਕਰੋ

ਪੜ੍ਹੋ

ਮਾੜੇ ਵਕਤ ਨੇ ਸਿਖਾਇਆ ਚੰਗਾ ਸਬਕ

ਮੇਰੀ ਜ਼ਿੰਦਗੀ ਵਿਚ ਇਕ ਅਜਿਹੀ ਘਟਨਾ ਵਾਪਰੀ ਜੋ ਮੈਨੂੰ ਬਹੁਤ...