ਡਾਕਟਰਾਂ ਦੀ ਹੜਤਾਲ ਖਤਮ

ਚੰਡੀਗੜ੍ਹ : ਪਿਛਲੇ 6 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਡਾਕਟਰਾਂ ਨੇ ਸਰਕਾਰ ਨਾਲ ਸ਼ਨੀਵਾਰ ਹੋਈ ਮੀਟਿੰਗ ਮਗਰੋਂ ਹੜਤਾਲ ਖਤਮ ਕਰਨ ਦਾ ਫੈਸਲਾ ਕੀਤਾ। ਪੀ ਸੀ ਐੱਮ ਐੱਸ ਏ ਨੇ ਕਿਹਾ ਕਿ ਸਰਕਾਰ ਨਾਲ ਮੀਟਿੰਗ ਚੰਗੇ ਮਾਹੌਲ ’ਚ ਹੋਈ ਤੇ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜਲਦ ਹੀ ਡਾਕਟਰਾਂ ਦੀਆਂ ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। 400 ਡਾਕਟਰਾਂ ਦੀ ਫਿਲਹਾਲ ਭਰਤੀ ਕੀਤੀ ਵੀ ਜਾ ਰਹੀ ਹੈ। ਸੁਰੱਖਿਆ ਦੇ ਮੁੱਦਿਆਂ ਨੂੰ ਵੀ ਇਕ ਹਫਤੇ ਦੇ ਅੰਦਰ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਡਾਕਟਰਾਂ ਦੀਆਂ ਮੰਗਾਂ ਜਾਇਜ਼ ਸਨ। ਇਸ ਦੇ ਚਲਦੇ ਸਾਰੀਆਂ ਮੰਗਾਂ ਨੂੰ ਮੰਨ ਲਿਆ ਗਿਆ ਹੈ। ਜਲਦ ਹੀ ਨਵੀਂਆਂ ਸਹੂਲਤਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
ਪੀ ਸੀ ਐੱਮ ਐੱਸ ਏ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਸਮਾਂਬੱਧ ਢੰਗ ਨਾਲ ਪੂਰੀਆਂ ਕਰਨ ਦਾ ਵਾਅਦਾ ਕੀਤਾ ਹੈ। ਮੰਗਾਂ ਵਿਚ ਐਸ਼ੋਰਡ ਕੈਰੀਅਰ ਪ੍ਰੋਗ੍ਰੈਸ਼ਨ (ਏ ਸੀ ਪੀ) ਸਕੀਮ ਬਹਾਲ ਕਰਨਾ ਸ਼ਾਮਲ ਹੈ, ਜਿਹੜੀ ਡਾਕਟਰਾਂ ਨੂੰ ਵਿੱਤੀ ਲਾਭ ਤੇ ਹਾਇਰ ਪੇ ਸਕੇਲ ਯਕੀਨੀ ਬਣਾਉਦੀ ਹੈ। ਉਨ੍ਹਾ ਕਿਹਾ ਕਿ ਲੋਕਾਂ ਨੂੰ ਹੋਈ ਪ੍ਰੇਸ਼ਾਨੀ ਦੇ ਮੱਦੇਨਜ਼ਰ 2500 ਡਾਕਟਰ ਸੋਮਵਾਰ ਤੇ ਮੰਗਲਵਾਰ ਦੋ-ਦੋ ਘੰਟੇ ਵੱਧ ਕੰਮ ਕਰਨਗੇ। ਉਜ ਸਿਹਤ ਕੇਂਦਰਾਂ ਵਿਚ ਓ ਪੀ ਡੀ ਦਾ ਸਮਾਂ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਦਾ ਹੁੰਦਾ ਹੈ।

ਸਾਂਝਾ ਕਰੋ

ਪੜ੍ਹੋ

ਮੈਂ/ਕਵਿਤਾ/ਅਰਚਨਾ ਭਾਰਤੀ

  ਮੈਂ ਮੈਂ ਮੈਂ ਹਾਂ, ਮੈਂ ਹੀ ਰਹਾਂਗੀ। ਮੈਂ ਰਾਧਾ...