Loading Now

84 ਦੇ ਸਿੱਖ ਵਿਰੋਧੀ ਦੰਗਾ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਨੌਕਰੀ

84 ਦੇ ਸਿੱਖ ਵਿਰੋਧੀ ਦੰਗਾ ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗੀ ਨੌਕਰੀ

ਬੇਰੀ, 16 ਦਸੰਬਰ – ਹਰਿਆਣਾ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੇ ਆਸ਼ਰਿਤਾਂ (ਨਿਰਭਰਾਂ) ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਹੈ। ਇਹ ਨੌਕਰੀਆਂ ਹਰਿਆਣਾ ਕੌਸ਼ਲ ਨਿਗਮ ਦੇ ਤਹਿਤ ਲੈਵਲ 1, 2 ਅਤੇ 3 ਵਿੱਚ ਯੋਗਤਾ ਅਨੁਸਾਰ ਦਿੱਤੀਆਂ ਜਾਣਗੀਆਂ। ਐੱਸ.ਡੀ.ਐੱਮ. ਰੇਣੁਕਾ ਨਾਂਦਲ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੇ ਮੈਂਬਰ ਦੀ ਮੌਤ ਦੰਗੇ ਵਿੱਚ ਹੋਈ ਸੀ, ਉਹ 17 ਦਸੰਬਰ ਦੁਪਹਿਰ 2 ਵਜੇ ਤੱਕ ਡੀ.ਸੀ. ਦਫ਼ਤਰ, ਝੱਜਰ ਵਿੱਚ ਜ਼ਰੂਰੀ ਕਾਗਜ਼ਾਤ ਜਮ੍ਹਾਂ ਕਰਵਾ ਸਕਦੇ ਹਨ।
ਸਾਲ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਹਰਿਆਣਾ ਵਿੱਚ 121 ਸਿੱਖ ਮਾਰੇ ਗਏ ਸਨ। ਇਨ੍ਹਾਂ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਠੇਕੇ ‘ਤੇ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸਦੇ ਲਈ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸੋਧੀ ਹੋਈ ਨੀਤੀ ਜਾਰੀ ਕਰ ਦਿੱਤੀ ਹੈ। ਠੇਕੇ ਦੇ ਕਰਮਚਾਰੀਆਂ ਦੀ ਨਿਯੁਕਤੀ ਨੀਤੀ-2022 ਵਿੱਚ ਕੀਤੇ ਗਏ ਮਹੱਤਵਪੂਰਨ ਸੋਧ ਤਹਿਤ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਮਾਰੇ ਗਏ ਹਰਿਆਣਾ ਦੇ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਨੁਕੰਪਾ ਦੇ ਆਧਾਰ ‘ਤੇ ਠੇਕੇ ‘ਤੇ ਰੁਜ਼ਗਾਰ ਪ੍ਰਦਾਨ ਕੀਤਾ ਜਾਵੇਗਾ।

Share this content:

Post Comment