ਢਾਹਾਂ ਸਾਹਿਤ ਇਨਾਮ ਲਈ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ

ਜਲੰਧਰ, 17 ਸਤੰਬਰ – ਸਾਲ 2013 ਤੋਂ ਕੈਨੇਡਾ ਦੀ ਧਰਤੀ ਤੋਂ ਆਰੰਭ ਹੋਏ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਨੂੰ ਸਮਰਪਿਤ 51000 ਕੈਨੇਡੀਅਨ ਡਾਲਰ ਦੇ ਕੌਮਾਂਤਰੀ ਪ੍ਰਸਿੱਧੀ ਵਾਲੇ ਢਾਹਾਂ ਸਾਹਿਤ ਇਨਾਮ 2024 ਦੇ ਆਖਰੀ ਪੜਾਅ ਵਿਚ ਪੁੱਜੇ ਤਿੰਨ ਕਹਾਣੀਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਰਜਿੰਦਰ ਸਿੰਘ ਢਾਹਾਂ ਬਾਨੀ ਢਾਹਾਂ ਸਾਹਿਤ ਇਨਾਮ ਨੇ ਦੱਸਿਆ ਕਿ ਢਾਹਾਂ ਸਾਹਿਤ ਇਨਾਮ 2024 ਦੇ ਫਾਈਨਲਿਸਟਾਂ ਵਿਚ ਸ਼ਹਿਜ਼ਾਦ ਅਸਲਮ (ਲਾਹੌਰ, ਲਹਿੰਦਾ ਪੰਜਾਬ, ਪਾਕਿਸਤਾਨ) ਦਾ ਕਹਾਣੀ ਸੰਗ੍ਰਿਹ ‘ਜੰਗਲ ਰਾਖੇ ਜੱਗ ਦੇ’,  ਜਿੰਦਰ (ਜਲੰਧਰ, ਚੜ੍ਹਦਾ ਪੰਜਾਬ, ਭਾਰਤ) ਦਾ ਕਹਾਣੀ ਸੰਗ੍ਰਿਹ ‘ਸੇਫਟੀ ਕਿੱਟ’ ਅਤੇ ਸੁਰਿੰਦਰ ਨੀਰ (ਜੰਮੂ, ਜੰਮੂ ਅਤੇ ਕਸ਼ਮੀਰ, ਭਾਰਤ) ਦਾ ਕਹਾਣੀ ਸੰਗ੍ਰਿਹ ‘ਟੈਬੂ’ ਸ਼ਾਮਿਲ ਹਨ। ਇਨ੍ਹਾਂ ਤਿੰਨ ਕਹਾਣੀ ਸੰਗ੍ਰਹਿਆਂ ਵਿਚੋਂ ਇੱਕ ਨੂੰ 25 ਹਜ਼ਾਰ ਕੈਨੇਡੀਅਨ ਡਾਲਰ ਦਾ ਇਨਾਮ ਅਤੇ ਦੋਵਾਂ ਨੂੰ 10-10 ਹਜ਼ਾਰ ਕੈਨੇਡੀਅਨ ਡਾਲਰ ਦਾ ਢਾਹਾਂ ਸਾਹਿਤ ਇਨਾਮ ਭੇਟ ਕੀਤਾ ਜਾਵੇਗਾ। ਸਨਮਾਨ ਦੀ ਇਹ ਰਸਮ 14 ਨਵੰਬਰ, 2024 ਨੂੰ ਸਰੀ, ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਨੌਰਥਵਿਊ ਗੋਲਫ ਐਂਡ ਕੰਟਰੀ ਕਲੱਬ ਵਿਚ ਹੋ ਰਹੇ ਵਿਸ਼ੇਸ਼ ਸਮਾਗਮ ਵਿਚ ਅਦਾ ਹੋਵੇਗੀ। ਇਸ ਮੌਕੇ ਜੇਤੂ ਕਿਤਾਬਾਂ ਦਾ ਗੁਰਮੁਖੀ ਜਾਂ ਸ਼ਾਹਮੁਖੀ ਵਿੱਚ ਲਿਪੀਅੰਤਰਨ ਕਰਨ ਲਈ ਵੀ 6,000 ਕੈਨੇਡੀਅਨ ਡਾਲਰ ਦਾ ਸਨਮਾਨ ਭੇਟ ਕੀਤਾ ਜਾਵੇਗਾ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...