ਮੋਹਾਲੀ ਅਦਾਲਤ ਨੇ ਮਾਲੀ ਨੂੰ ਪਟਿਆਲਾ ਜੇਲ੍ਹ ‘ਚ ਭੇਜਿਆ

ਮੋਹਾਲੀ,17 ਸਤੰਬਰ – ਦੇਸ਼ ਕਲਿੱਕ ਬਿਓਰੋ ਥਾਣਾ ਆਈ ਟੀ ਸਿਟੀ ਮੋਹਾਲੀ ਵੱਲੋਂ ਕੱਲ੍ਹ ਪਟਿਆਲਾ ਤੋਂ ਗ੍ਰਿਫਤਾਰ ਕੀਤੇ ਸਿਆਸੀ ਆਲੋਚਕ ਮਾਲਵਿੰਦਰ ਸਿੰਘ ਮਾਲੀ ਨੂੰ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਪਟਿਆਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਮੌਕੇ ਮਾਲਵਿੰਦਰ ਮਾਲੀ ਨੇ ਮੀਡੀਆ ਨੂੰ ਕਿਹਾ ਕਿ ਉਸ ਨੇ ਕੋਈ ਵੀ ਧਾਰਮਿਕ ਟਿੱਪਣੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀਡੀਓ ਵੀ ਸਾਹਮਣੇ ਨਹੀਂ ਆਈ। ਉਨ੍ਹਾਂ ਕਿਹਾ ਕਿ ਮੈਂ ਤਾਂ ਸਗੋਂ ਇਹ ਕਿਹਾ ਸੀ ਕਿ ਕੋਈ ਬੰਦਾ ਕਿਵੇਂ ਭਲਾ ਦੇਵਤਾ ਬਣ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਉਸ ਨਾਲ ਵਧੀਆ ਵਿਵਹਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਨੇ ਐਫ ਆਈ ਆਰ ਨੰਬਰ 107 ਆਈ ਟੀ ਸਿਟੀ ਥਾਣਾ ਮੋਹਾਲੀ ‘ਚ ਮਾਲੀ ਵਿਰੁੱਧ ਭਾਰਤੀ ਨਿਆਏ ਸੰਹਿਤਾ ( ) 2023 ਦੀ ਧਾਰਾ 299 ਅਧੀਨ ਪਰਚਾ ਦਰਜ ਕੀਤਾ ਹੈ। ਮੋਹਾਲੀ ਪੁਲਿਸ ਨੂੰ ਅਮਿਤ ਜੈਨ ਨਾਂ ਦੇ ਵਿਅਕਤੀ ਨੇ ਅਰਜ਼ੀ ਦਿੱਤੀ ਸੀ ਕਿ ਉਹ ਟੀ. ਵੀ. ਦੇਖ ਰਿਹਾ ਸੀ ਜਿਸ ਵਿੱਚ ਮਾਲਵਿੰਦਰ ਸਿੰਘ ਮਾਲੀ ਹਿੰਦੂ ਦੇਵੀ ਦੇਵਤਿਆਂ ਵਿਰੁੱਧ ਟਿੱਪਣੀ ਕਰ ਰਿਹਾ ਸੀ, ਜਿਸ ਨਾਲ ਉਸ ਨੂੰ ਬਹੁਤ ਦੁੱਖ ਪਹੁੰਚਿਆ ਤੇ ਮੈਂ ਤੇ ਹਿੰਦੂ ਸਮਾਜ ‘ਚ ਬਹੁਤ ਰੋਸ ਹੈ। ਪੁਲਿਸ ਨੇ ਉਸਦੀ ਅਰਜ਼ੀ ‘ਤੇ ਕਾਰਵਾਈ ਕਰਦਿਆਂ ਕੱਲ੍ਹ ਮਾਲੀ ਨੂੰ ਪਟਿਆਲਾ ਤੋਂ ਗ੍ਰਿਫਤਾਰ ਕੀਤਾ ਸੀ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...