ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਲਗਾਏ ਵਿਸ਼ਾਲ ਲੰਗਰ ’ਚ ਕੀਤੀ ਸੇਵਾ

ਵਿਸ਼ਾਲ ਲੰਗਰ ਸੇਵਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਦੀਪ ਸਿੰਘ ਜੀ ਸ਼ਹੀਦ ਅਸਥਾਨ ਗੁਰਦੁਆਰਾ ਟਾਹਲਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਪ੍ਰਧਾਨ ਕਸ਼ਮੀਰ ਸਿੰਘ ਤੇ ਹੋਰ।

*ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਭਾਈ ਗੁਰ ਇਕਬਾਲ ਸਿੰਘ ਵੱਲੋਂ ਲਗਾਏ ਵਿਸ਼ਾਲ ਲੰਗਰ ਤੇ ਸੇਵਾਵਾਂ ਸ਼ਲਾਘਾ ਯੋਗ : ਸ. ਧਾਮੀ

ਗੋਇੰਦਵਾਲ ਸਾਹਿਬ, 18 ਸਤੰਬਰ ( ਗਿਆਨ ਸਿੰਘ ) – ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ, ਚੱਬਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਅੰਮ੍ਰਿਤਸਰ ਦੇ ਮੁਖੀ ਭਾਈ ਗੁਰ ਇਕਬਾਲ ਸਿੰਘ ਵੱਲੋਂ ਸਾਂਝੇ ਤੌਰ ’ਤੇ ਤਰਨ ਤਾਰਨ ਰੋਡ ਵਿਖੇ ਇਕ ਵਿਸ਼ਾਲ ਪੰਡਾਲ ਦੇ ਹੇਠਾਂ ਲਗਾਏ ਗਏ ਵਿਸ਼ਾਲ ਲੰਗਰ ਸੇਵਾ ’ਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਲੰਗਰ ਵਰਤਾਉਣ ਦੀ ਸੇਵਾ ਕੀਤੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕਤਰ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸਕਤਰ ਪ੍ਰਤਾਪ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਧਾਮੀ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ‘ਚ ਹੁੰਮ੍ਹ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।
ਸ. ਧਾਮੀ ਨੇ ਸੰਗਤਾਂ ਨੂੰ ਅੰਮ੍ਰਿਤਧਾਰੀ ਤੇ ਨਿੱਤਨੇਮੀ ਹੋਣ, ਬਾਣੀ ਅਤੇ ਬਾਣੇ ਦਾ ਸਤਿਕਾਰ ਕਰਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਰਬੱਤ ਦੇ ਭਲੇ ਵਾਲੇ ਮਾਰਗ ’ਤੇ ਚਲਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਸੰਤ ਬਾਬਾ ਦਰਸ਼ਨ ਸਿੰਘ ਤੇ ਭਾਈ ਗੁਰਇਕਬਾਲ ਸਿੰਘ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਤ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਨੇ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਿਰੋਪਾਉ ਭੇਟ ਕਰਕੇ ਸਤਿਕਾਰ ਸਨਮਾਨ ਕੀਤਾ ਅਤੇ ਕਿਹਾ ਕਿ ਗੁਰੂ ਕੇ ਲੰਗਰ ’ਚ ਰਵਾਇਤੀ ਦਾਲ ਰੋਟੀ ਤੋਂ ਇਲਾਵਾ ਵੱਖ ਵੱਖ ਪਕਵਾਨਾਂ ਅਤੇ ਵੱਖ-ਵੱਖ ਵੰਨਗੀਆਂ ਦੀਆਂ ਮਠਿਆਈਆਂ ਵਰਤਾਈਆਂ ਜਾ ਰਹੀਆਂ ਹਨ। ਇਹ ਲੰਗਰ 18 ਸਤੰਬਰ ਤਕ ਨਿਰੰਤਰ ਚੱਲੇਗਾ।
ਠੰਢੇ ਮਿੱਠੇ ਜਲ ਦੀ ਛਬੀਲ ਦੀਆਂ ਸੇਵਾਵਾਂ ਵੀ ਚੱਲਣਗੀਆਂ। ਉਹਨਾਂ ਸਮੂਹ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗਿਆਨੀ ਵਿਸ਼ਾਲ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਗੁਰਦੁਆਰਾ ਟਾਹਲਾ ਸਾਹਿਬ ਟਰੱਸਟ ਦੇ ਪ੍ਰਧਾਨ ਭਾਈ ਕਸ਼ਮੀਰ ਸਿੰਘ, ਬੀਬੀ ਕੌਲਾਂ ਭਲਾਈ ਕੇਂਦਰ ਅੰਮ੍ਰਿਤਸਰ ਤੋਂ ਨਿੱਕੂ ਵੀਰ ਜੀ, ਗਿਆਨੀ ਭਾਈ ਸੂਰਤਾ ਸਿੰਘ, ਪ੍ਰੋ. ਸਰਚਾਂਦ ਸਿੰਘ, ਸੁਖਵਿੰਦਰ ਸਿੰਘ ਸੁਖ ਤੇੜਾ, ਬਾਪੂ ਦੇਸਾ ਸਿੰਘ ਜੌਹਲ, ਮੈਨੇਜਰ ਰਣਦੀਪ ਸਿੰਘ ਗੁਰਵਾਲੀ, ਗਿਆਨੀ ਹੀਰਾ ਸਿੰਘ ਕਥਾਵਾਚਕ ਗੁਰਦੁਆਰਾ ਟਾਹਲਾ ਸਾਹਿਬ, ਭਾਈ ਹਰਦੇਵ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਮੈਨੇਜਰ ਗੁਰਪ੍ਰੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਜੀਤ ਸਿੰਘ ਵਰਪਾਲ, ਭਾਈ ਜਸਵੀਰ ਸਿੰਘ ਗੋਰਾ, ਮਾਸਟਰ ਨੰਗਲੀ, ਨਰਿੰਦਰ ਸਿੰਘ ਗਿੱਲ, ਬਾਬਾ ਮੇਵਾ ਸਿੰਘ, ਬਾਬਾ ਗੋਰਾ ਸਿੰਘ, ਭਾਈ ਸੁਖ ਸਾਗਰ ਸਿੰਘ, ਭਾਈ ਮਨਜੀਤ ਸਿੰਘ ਗੁਰਵਾਲੀ, ਭਾਈ ਦਿਲਬਾਗ ਸਿੰਘ, ਭਾਈ ਮਿੰਟੂ ਜੀਤਾ, ਭਾਈ ਹੀਰਾ ਸਿੰਘ ਮਾਨੋਚਾਹਲ, ਕੁਲਵੰਤ ਸਿੰਘ ਗੁਰਵਾਲੀ, ਭਾਈ ਗੁਰ ਸੇਵਕ ਸਿੰਘ, ਭਾਈ ਥਿੰਦ ਸਰਪੰਚ ਤੇ ਭਾਈ ਲਾਲ ਸਿੰਘ ਮੌਜੂਦ ਸਨ।
ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...