ਸੇਵਾ ਕੇਂਦਰ ਦੀ ਵਿੱਚ ਲੰਬਿਤ ਪਏ ਕੇਸਾਂ ਨੂੰ ਪਹਿਲ ਦੇ ਅਧਾਰ ਤੇ ਕਰੋ ਹੱਲ –ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕਰਦੇ ਹੋਏ।

*ਵੱਖ ਵੱਖ ਵਿਭਾਗਾਂ ਦੇ ਕਾਰਜਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ,18 ਸਤੰਬਰ (ਗਿਆਨ ਸਿੰਘ/ਏ ਡੀ ਪੀ ਨਿਊਜ) – ਸੇਵਾ ਕੇਂਦਰਾਂ ਦੀ ਪੇਡੈਂਸੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਖਤ ਸ਼ਬਦਾ ਵਿੱਚ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਸੇਵਾ ਕੇਂਦਰ ਵਿੱਚ ਲੰਬਿਤ ਪਏ ਕੇਸਾਂ ਨੂੰ ਤੁਰੰਤ ਹੱਲ ਕਰਕੇ ਮੇਰੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਪਈ ਪੇਡੈਂਸੀ ਨੂੰ ਕਿਸੇ ਵੀ ਤਰ੍ਹਾਂ ਅਣਗੌਲਿਆਂ ਨਹੀਂ ਕੀਤਾ ਜਾ ਸਕਦਾ ਕਿਉਂਕਿ ਸਿਟੀਜਨ ਵੱਲੋਂ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਵਿੱਚ ਹੀ ਪਹੁੰਚ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੇਵਾ ਕੇਂਦਰਾਂ ਵਿੱਚ ਆਮ ਵਿਅਕਤੀ ਨੂੰ ਖੱਜਲ ਖੁਆਰ ਹੋਣਾ ਪਵੇ ਤਾਂ ਬਹੁਤ ਮਾੜੀ ਗੱਲ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿੱਚ ਅਪਲਾਈ ਕਰਨ ਵਾਲੇ ਲੋਕਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕਰਨਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਦੀ ਵਿਸਥਾਰਤ ਰਿਪੋਰਟ ਪੇਸ਼ ਕਰਨ ਅਤੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਸਮੂਹ ਐਸ:ਡੀ:ਐਮਜ਼ ਨੂੰ ਕਿਹਾ ਕਿ ਉਹ ਆਪਣੇ ਅਧੀਨ ਪੈਂਦੇ ਸਬੰਧਤ ਥਾਣਿਆਂ ਦੇ ਮੁਖੀਆਂ ਨਾਲ ਸੰਪਰਕ ਰੱਖਣ ਅਤੇ ਜਿਥੇ ਕਿਤੇ ਵੀ ਪਰਾਲੀ ਨੂੰ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਤੁਰੰਤ ਉਸ ਤੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਐਸ:ਡੀ:ਐਮ ਅੰਮ੍ਰਿਤਸਰ-1 ਅਤੇ ਅੰਮ੍ਰਿਤਸਰ-2 ਕ੍ਰਮਵਾਰ ਸ੍ਰ ਮਨਕੰਵਲ ਸਿੰਘ ਚਾਹਲ, ਸ੍ਰੀ ਲਾਲ ਵਿਸ਼ਵਾਸ਼, ਐਸ:ਡੀ:ਐਮ ਅਜਨਾਲਾ ਸ੍ਰ ਅਰਵਿੰਦਰਪਾਲ ਸਿੰਘ, ਐਸ:ਡੀ:ਐਮ ਬਾਬਾ ਬਕਾਲਾ ਸ੍ਰ ਰਵਿੰਦਰ ਸਿੰਘ ਅਰੋੜਾ, ਐਸ:ਡੀ:ਐਮ ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ, ਐਸ:ਡੀ:ਐਮ ਮਜੀਠਾ ਮੈਡਮ ਸੋਨਮ ਕੁਮਾਰੀ, ਸਿਵਲ ਸਰਜਨ ਡਾ: ਕਿਰਨਦੀਪ ਕੌਰ, ਜਿਲ੍ਹਾ ਮਾਲ ਅਫਸਰ ਨਵਕੀਰਤ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...