ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਨੂੰ ਜਲਦ ਮੁਕੰਮਲ ਕੀਤਾ ਜਾਵੇ – ਹਰਚੰਦ ਸਿੰਘ ਬਰਸਟ


— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਮੂੰਹ ਜਿਲ੍ਹਾ ਮੰਡੀ ਅਫ਼ਸਰਾਂ ਅਤੇ ਬੋਰਡ ਅਧਿਕਾਰੀਆਂ ਨਾਲ ਸਾਉਣੀ ਦੀ ਫਸਲਾਂ ਦੇ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ
— ਕਿਹਾ – ਸੀਜਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ
ਐਸ.ਏ.ਐਸ ਨਗਰ ਮੋਹਾਲੀ 18, ਸਤੰਬਰ (ਗਿਆਨ ਸਿੰਘ/ਏ ਡੀ ਪੀ ਨਿਊਜ ) – ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਹੇਠ ਅੱਜ ਮੋਹਾਲੀ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਸਮੂੰਹ ਜਿਲ੍ਹਾ ਮੰਡੀ ਅਫ਼ਸਰਾਂ ਨਾਲ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਪੰਜਾਬ ਰਾਜ ਦੀਆਂ ਸਮੂੰਹ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਅਤੇ ਹੋਰ ਅਹਿਮ ਮੁੱਦਿਆਂ ਦੇ ਸਬੰਧ ਵਿੱਚ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੰਡੀਆਂ ਵਿੱਚ ਪ੍ਰਬੰਧਾਂ ਦੀ ਸਥਿਤੀ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ 1 ਅਕਤੂਬਰ ਤੋਂ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਣ ਵਾਲੀ ਹੈ। ਇਸ ਲਈ ਮੰਡੀਆਂ ਅਤੇ ਖਰੀਦ ਕੇਂਦਰਾਂ ਦੀ ਸਾਫ਼-ਸਫਾਈ, ਬਿਜਲੀ, ਪੀਣ ਯੋਗ ਪਾਣੀ, ਬਾਥਰੂਮਾਂ, ਛਾਂ ਅਤੇ ਬੈਠਣ ਆਦਿ ਦੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਸਮੇਤ ਕਿਸੇ ਨੂੰ ਕੋਈ ਵੀ ਦਿੱਕਤ ਪੇਸ਼ ਨਾ ਆਵੇ। ਚੇਅਰਮੈਨ ਨੇ ਜਿਲ੍ਹਾ ਮੰਡੀ ਅਫ਼ਸਰਾਂ ਨੂੰ ਪੂਰੀ ਤਨਦੇਹੀ ਨਾਲ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੀਜਨ ਦੌਰਾਨ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਖਰੀਦ ਦੇ ਪੁਖਤਾਂ ਪ੍ਰਬੰਧ ਕਰਕੇ ਚੰਗੀ ਕਾਰਗੁਜਾਰੀ ਦੀ ਮਿਸਾਲ ਕਾਇਮ ਕੀਤੀ ਜਾਵੇ, ਤਾਂ ਜੋ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣੀਆਂ ਫਸਲਾਂ ਨੂੰ ਬਿਨਾਂ ਕਿਸੇ ਔਕੜ ਤੋਂ ਵੇਚ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ। ਮੰਡੀ ਬੋਰਡ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਦੇ ਲਈ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਹਮੇਸ਼ਾ ਉਨ੍ਹਾਂ ਨਾਲ ਖੜੇ ਹਨ। ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਨਵੇਂ ਸਕੱਤਰ ਸ੍ਰੀ ਰਾਮਵੀਰ ਨੂੰ ਜੀ ਆਇਆ ਨੂੰ ਕਿਹਾ। ਇਸ ਮੌਕੇ ਸ੍ਰੀ ਰਾਮਵੀਰ ਸਕੱਤਰ ਬੋਰਡ, ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ. ਜਤਿੰਦਰ ਸਿੰਘ ਭੰਗੂ ਇੰਜੀਨਿਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ, ਜੀ.ਐਮ. ਸਮੇਤ ਸਮੂਹ ਉੱਚ ਅਧਿਕਾਰੀ ਅਤੇ ਜਿਲ੍ਹਾਂ ਮੰਡੀ ਅਫ਼ਸਰ ਮੌਜੂਦ ਰਹੇ।

ਸਾਂਝਾ ਕਰੋ

ਪੜ੍ਹੋ

ਪੰਜਾਬ ਦੇ ਇਸ ਜ਼ਿਲ੍ਹੇ ’ਚ 23 ਸਤੰਬਰ

ਫਰੀਦਕੋਟ ‘ਚ ਬਾਬਾ ਸ਼ੇਖ ਫਰੀਦ ਜੀ ਦੇ ਅਗਮਨ ਪੁਰਬ-2024 ਮੌਕੇ...