ਤਾਜ਼ਾ ਖ਼ਬਰਾਂ

ਕਾਂਗਰਸ ਨੇ ਸੂਬੇ ਭਰ ’ਚ ਮੋਦੀ ਤੇ ਰਵਨੀਤ ਬਿੱਟੂ ਦੇ ਪੁਤਲੇ ਫੂਕੇ

ਚੰਡੀਗੜ੍ਹ, 19 ਸਤੰਬਰ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਅੱਜ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਵਰਤੀ ਅਪਮਾਨਜਨਕ ਟਿੱਪਣੀ ਵਿਰੁੱਧ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਵਨੀਤ ਬਿੱਟੂ ਵਿਰੁੱਧ ਨਾਅਰੇਬਾਜ਼ੀ ਹੋਈ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਅਤੇ ਬਿੱਟੂ ਦੇ ਪੁਤਲੇ ਸਾੜੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਆਗੂਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਨਫ਼ਰਤ ਦੀ ਮੁਹਿੰਮ ਚਲਾਉਣ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਬਿੱਟੂ ਅੱਜ ਰਾਹੁਲ ਗਾਂਧੀ ’ਤੇ ਹਮਲੇ ਕਰ ਰਹੇ ਹਨ, ਜਦੋਂਕਿ ਉਨ੍ਹਾਂ ਦਾ ਸਿਆਸੀ ਜੀਵਨ ਕਾਂਗਰਸ ਪਾਰਟੀ ਨੇ ਹੀ ਬਣਾਇਆ ਹੈ।

ਸਾਂਝਾ ਕਰੋ

ਪੜ੍ਹੋ