ਤਾਜ਼ਾ ਖ਼ਬਰਾਂ

ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅਲਿਮਕੋ ਵੱਲੋਂ ਲਗਾਏ ਤਿੰਨੋਂ ਕੈਂਪ ਸਫਲਤਾ ਪੂਰਵਕ ਸੰਪੰਨ

*ਧਰਮਕੋਟ ਵਿਖੇ ਲੱਗੇ ਤੀਸਰੇ ਅਲਿਮਕੋ ਅਸਿਸਮੈਂਟ ਕੈਂਪ ਵਿੱਚ 121 ਦਿਵਿਆਂਗਜਨਾਂ/ਬਜੁਰਗਾਂ ਦੀ ਅਸਿਸਮੈਂਟ
ਧਰਮਕੋਟ, 20 ਸਤੰਬਰ(ਗਿਆਨ ਸਿੰਘ) – ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਤਿੰਨੋਂ ਅਸਿਸਮੈਂਟ-ਕਮ-ਰਜਿਸਟ੍ਰੇਸ਼ਨ ਕੈਂਪ ਸਫਲਤਾ-ਪੂਰਵਕ ਮੁਕੰਮਲ ਹੋ ਗਏ ਹਨ।
ਆਖਰੀ ਕੈਂਪ ਧਰਮਕੋਟ ਦੇ ਕਮੇਟੀ ਘਰ ਵਿਖੇ ਲਗਾਇਆ ਗਿਆ। ਇਸ ਕੈਂਪ ਵਿੱਚ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮੋਗਾ ਦਫਤਰ ਦੇ ਨੁਮਾਇੰਦੇ ਨੇ ਦੱਸਿਆ ਅੱਜ ਦੇ ਇਸ  ਕੈਂਪ ਵਿੱਚ 121 ਦਿਵਿਆਂਗਜਨਾਂ ਤੇ ਬਜੁਰਗਾਂ ਦੀ ਅਲਿਮਕੋ ਦੇ ਮਾਹਿਰ ਡਾਕਟਰਾਂ ਵੱਲੋਂ ਵੱਖ-ਵੱਖ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ ਰਜਿਸਟ੍ਰੇਸ਼ਨ/ਅਸਿਸਮੈਂਟ ਕੀਤੀ ਗਈ।
ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਰਜਿਸਟਰਡ ਕੀਤੇ ਗਏ ਸੀਨੀਅਰ ਸਿਟੀਜਨਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਹੁਣ ਜਲਦੀ ਹੀ ਟ੍ਰਾਈਸਾਈਕਲ, ਬਣਾਉਟੀ ਅੰਗ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ, ਬਲਾਈਂਡ ਪਰਸਨ ਲਈ ਮੋਬਾਇਲ ਫੋਨ, ਵੀਲ੍ਹ ਚੇਅਰ, ਫੌਹੜੀਆਂ, ਬਜੁਰਗਾਂ ਲਈ ਸਟਿਕ ਆਦਿ ਮੁਫ਼ਤ ਦੇਣ ਲਈ ਕੈਂਪ ਆਯੋਜਿਤ ਕੀਤੇ ਜਾਣਗੇ। ਜਿਕਰਯੋਗ ਹੈ ਕਿ ਪਹਿਲਾ ਕੈਂਪ ਮੋਗਾ ਵਿਖੇ ਅਤੇ ਦੂਸਰਾ ਕੈਂਪ ਨਿਹਾਲ ਸਿੰਘ ਵਾਲਾ ਵਿਖੇ ਆਯੋਜਿਤ ਕੀਤੀ ਗਿਆ ਸੀ ਜਿਸਦਾ ਵੀ ਭਾਰੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੇ ਲਾਹਾ
ਲਿਆ।
ਸਾਂਝਾ ਕਰੋ

ਪੜ੍ਹੋ