ਮਹਾਰਾਸ਼ਟਰ ਬੱਸ ਤੇ ਟਰੱਕ ਦੀ ਆਪਸ ‘ਚ ਭਿਆਨਕ ਟੱਕਰ ਕਾਰਨ 6 ਲੋਕਾਂ ਦੀ ਹੋਈ ਮੌਤ

ਮਹਾਰਾਸ਼ਟਰ, 20 ਸਤੰਬਰ – ਮਹਾਰਾਸ਼ਟਰ ਦੇ ਜਾਲਨਾ ‘ਚ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ 6 ਲੋਕਾਂ ਦੀ ਮੌਤ ਹੋ ਗਈ। ਜਦਕਿ 18 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ‘ਚੋਂ 6 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਮਾਮੂਲੀ ਜ਼ਖ਼ਮੀਆਂ ਨੂੰ ਇਲਾਜ ਲਈ ਮੁੱਢਲਾ ਸਿਹਤ ਕੇਂਦਰ ਅੰਬੇਡ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਹਾਈਵੇਅ ਦੇ ਦੋਵੇਂ ਪਾਸੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ। ਮੌਕੇ ‘ਤੇ ਪੁੱਜੀ ਪੁਲਿਸ ਨੇ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਪਾਸੇ ਕਰ ਦਿੱਤਾ।

ਇਸ ਤੋਂ ਬਾਅਦ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕਿਆ। ਜਾਣਕਾਰੀ ਅਨੁਸਾਰ ਅੰਬਾਜੋਗਾਈ ਕਾਰਪੋਰੇਸ਼ਨ ਦੀ ਬੱਸ ਜਾਲਨਾ ਜਾ ਰਹੀ ਸੀ ਕਿ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਸੀ। ਹਾਦਸੇ ਤੋਂ ਬਾਅਦ ਸਥਾਨਕ ਲੋਕ ਮੌਕੇ ‘ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਹਾਦਸੇ ਦਾ ਸ਼ਿਕਾਰ ਹੋਇਆ ਟਰੱਕ ਮੌਸਮੀ ਸਾਮਾਨ ਨਾਲ ਲੱਦਿਆ ਹੋਇਆ ਸੀ। ਬੱਸ ਵਿੱਚ ਕੁੱਲ 24 ਯਾਤਰੀ ਸਵਾਰ ਸਨ।

ਸਾਂਝਾ ਕਰੋ

ਪੜ੍ਹੋ

ਝਾਰਖੰਡ ’ਚ 65 ਫੀਸਦੀ ਤੱਕ ਪਈਆਂ ਵੋਟਾਂ

ਨਵੀ ਦਿੱਲੀ, 14 ਨਵੰਬਰ – ਝਾਰਖੰਡ ਦੀਆਂ 43 ਅਸੰਬਲੀ ਸੀਟਾਂ...