ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਕੇ ਕਲਾਂ ਵਿਖੇ ਲੱਗਾ ਜਨ ਸੁਣਵਾਈ ਕੈਂਪ

-9 ਪਿੰਡਾਂ ਦੇ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ
ਨਿਹਾਲ ਸਿੰਘ ਵਾਲਾ, 20 ਸਤੰਬਰ ( ਗਿਆਨ  ਸਿੰਘ) ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਜਿੱਥੇ ਬਹੁਤ ਹੀ ਆਸਾਨੀ ਹੋਈ ਹੈ ਉੱਥੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਵੀ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਹੋ ਰਿਹਾ ਹੈ, ਕਿਉਂਕਿ ਲੋਕ ਖੁਦ ਉੱਚ ਪੱਧਰੀ ਅਧਿਕਾਰੀਆਂ ਨਾਲ ਆਪਣੀਆਂ ਮੁਸ਼ਕਿਲਾਂ ਇਹਨਾਂ ਕੈਂਪਾਂ ਜਰੀਏ ਸਾਂਝੀਆਂ ਕਰ ਰਹੇ
ਹਨ।
ਇਹਨਾਂ ਕੈਂਪਾਂ ਦੀ ਲੜੀ ਵਿੱਚ ਅੱਜ  ਤਹਿਸੀਲ ਨਿਹਾਲ ਸਿੰਘ ਵਾਲਾ ਦੇ ਲੋਪੋ, ਬੱਧਨੀ ਕਲਾਂ, ਬੱਧਨੀ ਖੁਰਦ, ਰਾਉਕੇ ਕਲਾਂ, ਬੀਰ ਰਾਉਕੇ, ਬੌਡੇ, ਬੀੜ ਬੱਧਨੀ, ਮੀਨੀਆਂ, ਨੰਗਲ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਰਾਉਕੇ ਕਲਾਂ ਗੁਰਦੁਆਰਾ ਜੰਡ ਸਾਹਿਬ ਵਿਖੇ ਸੁਣੀਆਂ ਗਈਆਂ।
ਜਿਕਰਯੋਗ ਹੈ ਕਿ ਹੁਣ  25 ਸਤੰਬਰ ਦਿਨ ਬੁੱਧਵਾਰ ਨੂੰ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ ਫੂਲਾ ਸਿੰਘ ਪੱਤੀ ਵਿਖੇ ਸੁਣੀਆਂ ਜਾਣਗੀਆਂ। ਇਸ ਤੋਂ ਇਲਾਵਾ ਮਿਤੀ 27 ਸਤੰਬਰ ਦਿਨ ਸ਼ੁੱਕਰਵਾਰ ਨੂੰ ਤਹਿਸੀਲ ਧਰਮਕੋਟ ਦੇ ਪਿੰਡ ਲੁਹਾਰਾ, ਜਨੇਰ ਗਲੋਟੀ, ਦਾਤੇਵਾਲ, ਨਿਹਾਲਗੜ੍ਹ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਫੱਕਰ ਬਾਬਾ ਦਾ ਮੂੰਸ਼ਾਹ ਲੁਹਾਰਾ ਵਿਖੇ ਸੁਣੀਆਂ ਜਾਣਗੀਆਂ।
ਸਾਂਝਾ ਕਰੋ

ਪੜ੍ਹੋ

ਵਿਧਾਇਕ ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ

ਅੰਮ੍ਰਿਤਸਰ ਉਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ...