ਫਰੀਦਕੋਟ ‘ਚ ਬਾਬਾ ਸ਼ੇਖ ਫਰੀਦ ਜੀ ਦੇ ਅਗਮਨ ਪੁਰਬ-2024 ਮੌਕੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਫਰੀਦਕੋਟ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਵਿਨੀਤ ਕੁਮਾਰ ਆਈਏਐਸ ਨੇ ਸੋਮਵਾਰ 23 ਸਤੰਬਰ, 2024 ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।