ਸਰਕਾਰ ਨੂੰ ਜਗਾਉਣ ਲਈ ਕੰਪਿਊਟਰ ਅਧਿਆਪਕਾਂ ਵਲੋਂ ਕੱਢੀ ਗਈ ‘ਜਾਗੋ’

ਸੰਗਰੂਰ, 22 ਸਤੰਬਰ – ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਇੱਥੇ ਚੱਲ ਰਹੀ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ਦੇ 21ਵੇਂ ਦਿਨ ਨਾਨਕਾ ਮੇਲ ਬਣੀਆਂ ਮਹਿਲਾ ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਨੂੰ ਜਗਾਉਣ ਲਈ ਅੱਜ ਸ਼ਹਿਰ ਵਿੱਚ ‘ਜਾਗੋ’ ਕੱਢੀ ਗਈ। ਉਨ੍ਹਾਂ ਸਰਕਾਰ ਦੇ ਝੂਠੇ ਵਾਅਦਿਆਂ ਦਾ ‘ਛੱਜ’ ਤੋੜਦਿਆਂ ਅਨੋਖਾ ਪ੍ਰਦਰਸ਼ਨ ਕੀਤਾ ਗਿਆ। ਕੰਪਿਊਟਰ ਅਧਿਆਪਕ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪਿਛਲੇ 21 ਦਿਨਾਂ ਤੋਂ ਦਿਨ-ਰਾਤ ਦਾ ਪੱਕਾ ਮੋਰਚਾ ਲਗਾ ਕੇ ਅਣਮਿੱਥੇ ਸਮੇਂ ਦੀ ਲੜੀਵਾਰ ਭੁੱਖ ਹੜਤਾਲ ’ਤੇ ਬੈਠੇ ਹਨ। ਅੱਜ ਰਵਿੰਦਰ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਸੁਮਿਤ ਗੋਇਲ ਜ਼ਿਲ੍ਹਾ ਬਠਿੰਡਾ, ਬਲਜੀਤ ਸਿੰਘ ਅਤੇ ਰਾਕੇਸ ਕੁਮਾਰ ਜ਼ਿਲ੍ਹਾ ਪਟਿਆਲਾ ਭੁੱਖ ਹੜਤਾਲ ’ਤੇ ਬੈਠੇ।

ਪੱਕੇ ਮੋਰਚੇ ਦੇ ਧਰਨੇ ਵਿੱਚ ਕੰਪਿਊਟਰ ਅਧਿਆਪਕਾਂ ਸਮੇਤ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਸ਼ਾਮ ਨੂੰ ਮਹਿਲਾ ਕੰਪਿਊਟਰ ਅਧਿਆਪਕਾਂ ਵੱਲੋਂ ਮੰਗਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਰਕਾਰ ਨੂੰ ਜਗਾਉਣ ਲਈ ਸ਼ਹਿਰ ਦੇ ਬਜ਼ਾਰ ਵਿੱਚ ‘ਜਾਗੋ’ ਕੱਢੀ ਗਈ। ਪੱਕੇ ਮੋਰਚੇ ਵਾਲੇ ਸਥਾਨ ਤੋਂ ਸ਼ੁਰੂ ਹੋਈ ‘ਜਾਗੋ’ ਲਾਲ ਬੱਤੀ ਚੌਕ, ਧੂਰੀ ਗੇਟ ਬਾਜ਼ਾਰ, ਛੋਟਾ ਚੌਕ, ਸਦਰ ਬਜ਼ਾਰ ਹੁੰਦਿਆਂ ਵੱਡੇ ਚੌਕ ਪੁੱਜ ਕੇ ਸਮਾਪਤ ਹੋਈ। ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਸਰਕਾਰ ਦੇ ਝੂਠੇ ਵਾਅਦਿਆਂ ਦਾ ‘ਛੱਜ’ ਤੋੜਦਿਆਂ ਪ੍ਰਦਰਸ਼ਨ ਕੀਤਾ ਗਿਆ। ਸੰਘਰਸ਼ ਕਮੇਟੀ ਦੇ ਸੂਬਾ ਆਗੂ ਜੋਨੀ ਸਿੰਗਲਾ, ਗੁਰਬਖ਼ਸ਼ ਲਾਲ ਤੇ ਜ਼ਿਲ੍ਹਾ ਪ੍ਰਧਾਨ ਨਰਦੀਪ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਵਿੱਤ ਮੰਤਰੀ ਵਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਬਣਦੇ ਹੱਕ ਬਹਾਲ ਕਰਨ ਦੇ ਜਿਹੜੇ ਐਲਾਨ ਕੀਤੇ ਸਨ, ਉਹ ਕਾਗਜ਼ੀ ਸਾਬਤ ਹੋ ਕੇ ਰਹਿ ਗਏ ਹਨ।

ਸਾਂਝਾ ਕਰੋ

ਪੜ੍ਹੋ

ਚੇਨਈ ਟੈਸਟ: ਭਾਰਤ ਨੇ ਬੰਗਲਾਦੇਸ਼ ਨੂੰ 280

ਚੇਨਈ, 22 ਸਤੰਬਰ – ਪਹਿਲੀ ਪਾਰੀ ਵਿਚ ਸ਼ਾਨਦਾਰ ਸੈਂਕੜਾ ਜੜਨ...