ਕਾਂਗਰਸ ਦਲਿਤ ਵਿਰੋਧੀ ਪਾਰਟੀ ਨੇ ਕੁਮਾਰੀ ਸ਼ੈਲਜਾ ਤੇ ਅਸ਼ੋਕ ਤੰਵਰ ਦਾ ਕੀਤਾ ਅਪਮਾਨ : ਅਮਿਤ ਸ਼ਾਹ

ਚੰਡੀਗੜ੍ਹ, 23 ਸਤੰਬਰ – ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਤਿੱਖਾ ਹਮਲਾ ਕਰਦਿਆਂ ਕਾਂਗਰਸ ਨੂੰ ‘ਦਲਿਤ ਵਿਰੋਧੀ’ ਪਾਰਟੀ ਦੱਸਦਿਆਂ ਕਿਹਾ ਕਿ ਇਸ ਨੇ ਕੁਮਾਰੀ ਸ਼ੈਲਜਾ ਅਤੇ ਅਸ਼ੋਕ ਤੰਵਰ ਵਰਗੇ ਦਲਿਤ ਆਗੂਆਂ ਦਾ ਅਪਮਾਨ ਕੀਤਾ ਹੈ। ਸ਼ਾਹ ਨੇਚੰਡੀਗੜ੍ਹ ਰਾਖਵੇਂਕਰਨ ’ਤੇ ਟਿੱਪਣੀ ਲਈ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਵੀ ਅਲੋਚਨਾ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਹੈ ਜੋ ਕੋਟੇ ਦੀ ਰੱਖਿਆ ਕਰ ਸਕਦਾ ਹੈ, ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਾਹ 5 ਟੋਹਾਣਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਸ਼ਾਹ ਨੇ ਆਪਣੇ ਸੰਬੋਧਨ ’ਚ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਦਲਿਤ ਵਿਰੋਧੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦਲਿਤ ਨੇਤਾਵਾਂ ਦਾ ਅਪਮਾਨ ਕੀਤਾ, ਚਾਹੇ ਉਹ ਅਸ਼ੋਕ ਤੰਵਰ ਹੋਵੇ ਜਾਂ ਭੈਣ ਕੁਮਾਰੀ ਸ਼ੈਲਜਾ ਕਾਂਗਰਸ ਨੇ ਸਭ ਦਾ ਅਪਮਾਨ ਕੀਤਾ ਹੈ।

ਸਾਂਝਾ ਕਰੋ

ਪੜ੍ਹੋ

ਸੂਬਾ ਕਮੇਟੀ ਦੇ ਮੈਂਬਰਾਂ ਨੇ ਕੇਂਦਰ ਸਰਕਾਰ

*ਪੰਜਾਬ ਸਰਕਾਰ ਨੂੰ ਰਾਜਾਂ ਦੇ ਅਧਿਕਾਰਾਂ ਵਿਚ ਕੇਂਦਰ ਸਰਕਾਰ ਦੀ...