* ਭਾਈ ਨਛੱਤਰ ਸਿੰਘ ਭਰੀ ਹੰਡਿਆਇਆ ਨੂੰ ਦਿੱਤਾ “ਬ੍ਰਹਮ ਗਿਆਨੀ ਭਾਈ ਲਾਲੋ ਜੀ ਐਵਾਰਡ 2024” -ਹਰਦੇਵ ਸਿੰਘ ਕੌਂਸਲ
ਹੁਸ਼ਿਆਰਪੁਰ, 24 ਸਤੰਬਰ (ਗਿਆਨ ਸਿੰਘ) – ਰਾਮਗੜੀਆ ਸਿੱਖ ਆਰਗਨਾਈਜੇਸ਼ਨ ਇੰਡੀਆ ਵੱਲੋਂ ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਸੂਬਾ ਪੱਧਰੀ ਸਮਾਗਮ ਗੁਰਦੁਆਰਾ ਰਾਮਗੜੀਆ ਸਾਹਿਬ ਹੁਸ਼ਿਆਰਪੁਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਇਲਾਵਾ ਰਾਜਸਥਾਨ, ਦਿੱਲੀ, ਜੰਮੂ, ਹਰਿਆਣਾ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਰਾਮਗੜ੍ਹੀਆ ਭਾਈਚਾਰੇ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ, ਸੰਤ ਬਾਬਾ ਸਰਬਜੋਤ ਸਿੰਘ ਬੇਦੀ ਚੇਅਰਮੈਨ ਸੰਤ ਸਮਾਜ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਚ ਐਸ ਹੰਸਪਾਲ ਚੇਅਰਮੈਨ ਪੇਡਾ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਇੰਦਰਜੀਤ ਸਿੰਘ ਬੱਬੂ ਪੋਤਰਾ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਸ਼ਾਮਿਲ ਹੋਏ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਜਾਏ ਕੀਰਤਨ ਦੀਵਾਨ ਵਿੱਚ ਸੰਤ ਬਾਬਾ ਰਣਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਸਿੰਘਾ, ਭਾਈ ਸਤਿੰਦਰ ਸਿੰਘ ਆਲਮ, ਭਾਈ ਮਨਪ੍ਰੀਤ ਸਿੰਘ ਸ਼ੇਰਪੁਰ, ਭਾਈ ਗੁਰਿੰਦਰ ਸਿੰਘ ਸਲਵਾੜਾ ਨੇ ਰਸਭਿੰਨਾ ਕੀਰਤਨ ਕੀਤਾ | ਰਾਮਗੜੀਆ ਸਿੱਖ ਔਰਗੇਨਾਈਜੇਸ਼ਨ ਇੰਡੀਆ ਵੱਲੋਂ ਹਰਦੇਵ ਸਿੰਘ ਕੌਂਸਲ ਪ੍ਰਧਾਨ ਇੰਡੀਆ ਦੀ ਅਗਵਾਈ ਹੇਠ ਕਰਵਾਏ ਇਸ ਸੂਬਾ ਪੱਧਰੀ ਸਮਾਗਮ ਦੌਰਾਨ “ਬ੍ਰਹਮ ਗਿਆਨੀ ਭਾਈ ਲਾਲੋ ਜੀ ਐਵਾਰਡ 2024” ਪੰਜਾਬ ਦੇ ਪ੍ਰਸਿੱਧ ਉਦਯੋਗਪਤੀ ਅਤੇ ਧਾਰਮਿਕ ਤੇ ਸਮਾਜਿਕ ਸ਼ਖਸ਼ੀਅਤ ਭਾਈ ਨਛੱਤਰ ਸਿੰਘ ਭਰੀ ਹੰਡਿਆਇਆ ਨੂੰ ਸੰਤ ਬਾਬਾ ਸਰਬਜੋਤ ਸਿੰਘ ਜੀ ਬੇਦੀ ਊਨਾ ਸਾਹਿਬ ਚੇਅਰਮੈਨ ਸੰਤ ਸਮਾਜ ਵੱਲੋਂ ਆਪਣੇ ਕਰ ਕਮਲਾਂ ਨਾਲ ਦਿੱਤਾ ਗਿਆ |
ਇਸ ਤੋਂ ਇਲਾਵਾ ਭਾਈ ਲਾਲੋ ਜੀ ਐਪਰੀਸੀਏਸ਼ਨ ਐਵਾਰਡ ਬਾਬਾ ਹਰਜੀਤ ਸਿੰਘ ਭੰਬਰਾ ਲੁਧਿਆਣਾ, ਜਥੇਦਾਰ ਮਨਜੀਤ ਸਿੰਘ ਖਾਲਸਾ ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ, ਭਾਈ ਸੁਰਜੀਤ ਸਿੰਘ ਸੇਵਕ ਜਲੰਧਰ, ਭਾਈ ਈਸ਼ਰ ਸਿੰਘ ਅਤੇ ਸਵਰਗੀ ਜਤਿੰਦਰ ਪਾਲ ਸਿੰਘ ਗਾਗੀ ਪ੍ਰਧਾਨ ਰਾਮਗੜੀਆ ਬੋਰਡ ਦਿੱਲੀ ਨੂੰ ਦਿੱਤਾ ਗਿਆ | ਇਸ ਤੋਂ ਇਲਾਵਾ ਰਾਜਸਥਾਨ ਤੋਂ ਵਿਸ਼ੇਸ਼ ਤੌਰ ਤੇ ਆਈ ਸਟੇਟ ਅਤੇ ਜ਼ਿਲਾ ਯੂਨਿਟਾਂ ਦੇ ਵੱਖ ਵੱਖ ਅਹੁਦੇਦਾਰਾਂ, ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਨਵੇਂ ਨਿਯੁਕਤ ਹੋਏ ਜ਼ਿਲਾ ਪ੍ਰਧਾਨਾਂ ਅਤੇ ਇੰਡੀਆ ਤੇ ਸਟੇਟ ਬਾਡੀ ਦੇ ਅਹੁਦੇਦਾਰਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ |ਇਸ ਮੌਕੇ ਰਾਮਗੜੀਆ ਸਿੱਖ ਆਰਗਨਾਈਜੇਸ਼ਨ ਦੇ ਇੰਡੀਆ ਪ੍ਰਧਾਨ ਸਰਦਾਰ ਹਰਦੇਵ ਸਿੰਘ ਕੌਂਸਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਜਿਲਿਆਂ ਤੋਂ ਇਲਾਵਾ ਰਾਜਸਥਾਨ, ਦਿੱਲੀ,ਜੰਮੂ ਕਸ਼ਮੀਰ, ਹਰਿਆਣਾ ਸਟੇਟਾਂ ਤੋਂ ਰਾਮਗੜੀਆ ਭਾਈਚਾਰੇ ਦੇ ਨੁਮਾਇੰਦਿਆਂ ਨੇ ਭਾਰੀ ਗਿਣਤੀ ਵਿੱਚ ਹਾਜ਼ਿਰ ਹੋ ਕੇ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਇਹ ਦਿਖਾ ਦਿੱਤਾ ਹੈ ਕਿ ਰਾਮਗੜੀਆ ਭਾਈਚਾਰਾ ਇੱਕ ਮੰਚ ਤੇ ਆ ਰਿਹਾ ਹੈ | ਇਸ ਮੌਕੇ ਆਪਣੀ ਸੰਬੋਧਨ ਵਿੱਚ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਅਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਚੇਅਰਮੈਨ ਸੰਤ ਸਮਾਜ ਨੇ ਕਿਹਾ ਕਿ ਇਸ ਵੇਲੇ ਮੌਕੇ ਦੀ ਨਜਾਕਤ ਇਹ ਹੈ ਕਿ ਕੇਵਲ ਰਾਮਗੜੀਆ ਭਾਈਚਾਰਾ ਹੀ ਨਹੀਂ ਸਗੋਂ ਸਮੁੱਚਾ ਖਾਲਸਾ ਪੰਥ ਇੱਕ ਮੰਚ ਤੇ ਇਕੱਠਾ ਹੋਵੇ ਤਾਂ ਜੋ ਪੰਥ ਵਿਰੋਧੀ ਤਾਕਤਾਂ ਨੂੰ ਭਾਂਜ ਦਿੱਤੀ ਜਾ ਸਕੇ। ਇਸ ਮੌਕੇ ਉਹਨਾਂ ਨਾਲ ਇੰਡੀਆ ਟੀਮ ਤੋਂ ਇਲਾਵਾ ਪੰਜਾਬ ਅਤੇ ਜ਼ਿਲਾ ਪੱਧਰੀ ਟੀਮ ਦੇ ਅਹੁਦੇਦਾਰ ਵੀ ਹਾਜ਼ਰ ਸਨ।