ਸੁਤੰਤਰ ਸੰਗਰਾਮੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਮਾਣ ਰਹੇ ਹਾਂ ਆਜ਼ਾਦੀ ਦਾ ਨਿੱਘ : ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੇ ਪੋਤਰੇ ਸ੍ਰ ਦਿਲਬਾਗ ਸਿੰਘ ਖਤਰਾਏ ਕਲਾਂ।

*ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੇ ਨਾਂ ‘ਤੇ ਹੋਇਆ ਸਰਕਾਰੀ ਹਾਈ ਸਕੂਲ ਖਤਰਾਏ ਕਲਾਂ
*ਸੁਤੰਤਰ ਸੰਗਰਾਮੀ ਉਜਾਗਰ ਸਿੰਘ ਸਰਕਾਰੀ ਹਾਈ ਸਕੂਲ ਦੇ ਗੇਟ ਲਈ ਵੀ ਗ੍ਰਾਂਟ ਦੇਣ ਦਾ ਐਲਾਨ
ਅੰਮ੍ਰਿਤਸਰ, 24 ਸਤੰਬਰ (ਗਿਆਨ ਸਿੰਘ/ਏ.ਡੀ.ਪੀ ਨਿਊਜ) – ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਦੇਸ਼ ਦੀ ਅਜਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਉਘੇ ਸੁਤੰਤਰ ਸੰਗਰਾਮੀਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਦੇ ਮਕਸਦ ਨਾਲ ਉਨ੍ਹਾਂ ਦੇ ਨਾਂ ‘ਤੇ ਸਰਕਾਰੀ ਸਕੂਲਾਂ ਦੇ ਨਾਂ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ ।ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ 6 ਸਰਕਾਰੀ ਸਕੂਲਾਂ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ਕਰ ਦਿੱਤੇ ਗਏ ਹਨ। ਆਈ. ਏ. ਐੱਸ ਕਮਲ ਕਿਸ਼ੋਰ ਯਾਦਵ ਸਕੱਤਰ ਸਕੂਲ ਸਿੱਖਿਆ ਵਿਭਾਗ ਵੱਲੋਂ ਬਕਾਇਦਾ ਇਸ ਨੂੰ ਅਮਲੀਜਾਮਾ ਵੀ ਪਹਿਨਾ ਦਿੱਤਾ ਗਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ, ਉਚੇਰੀ ਸਿਖਿਆ ਅਤੇ ਸਕੂਲ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਅੱਜ ਅਸੀਂ ਜੋ ਦੇਸ਼ ਦੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਉਹ ਦੇਸ਼ ਭਗਤਾਂ ਵੱਲੋਂ ਕੀਤੀਆਂ ਕੁਰਬਾਨੀਆਂ ਦੇ ਹੀ ਸਦਕਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਫਰਜ਼ ਹੈ ਕਿ ਅਸੀਂ ਆਪਣੇ ਦੇਸ਼ ਭਗਤਾਂ ਨੂੰ ਯਾਦ ਰੱਖੀਏ ਅਤੇ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ‘ਤੇ ਚਲੀਏ।

ਉਨ੍ਹਾਂ ਦੱਸਿਆ ਕਿ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਨੇ ਦੇਸ਼ ਨੂੰ ਅੰਗਰੇਜਾਂ ਦੀ ਗੁਲਾਮੀ ਤੋਂ ਮੁਕਤ ਕਰਾਉਣ ਲਈ ਚੜਦੀ ਜਵਾਨੀ ਵਿੱਚ ਹੀ ਆਜ਼ਾਦੀ ਸੰਗਰਾਮ ਦੇ ਸੰਘਰਸ਼ ਵਿੱਚ ਕੁੱਦੇ ਗਏ ਸਨ। ਉਨ੍ਹਾਂ ਆਜ਼ਾਦੀ ਦੇ ਅੰਦੋਲਨਾਂ ਵਿੱਚ ਵੱਧ ਚੜਕੇ ਭਾਗ ਲਿਆ।1942 ਵਿੱਚ ਲਾਹੌਰ ਲੱਗੇ ਕਿਸਾਨੀ ਮੋਰਚੇ, 1946 ਵਿੱਚ ਹਰਸਾ ਛੀਨਾ ਵਿਖੇ ਲੱਗੇ ਮੋਘੇ ਮੋਰਚੇ ਅਤੇ ਗੁਰੂ ਕਾ ਬਾਗ ਦੇ ਮੋਰਚੇ ਵਿੱਚ ਭਾਗ ਲੈਣ ਕਾਰਨ ਉਨ੍ਹਾਂ ਨੂੰ ਲਾਹੌਰ ਅਤੇ ਮੁਲਤਾਨ ਸਮੇਤ ਦੇਸ਼ ਦੀਆਂ ਹੋਰਨਾਂ ਜੇਲਾਂ ਵਿੱਚ ਬੰਦ ਰੱਖਿਆ ਗਿਆ।ਅਜਾਦੀ ਸੰਘਰਸ਼ ਵਿੱਚ ਹਿੱਸਾ ਲੈਣ ਕਾਰਨ ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਤਾਮਿਰ ਪੱਤਰ ਦੇ ਕਿ ਸਨਮਾਨਿਤ ਕੀਤਾ ਗਿਆ।13 ਸਤੰਬਰ 2000 ਨੂੰ ਉਹ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਪਰਿਵਾਰ ਵੱਲੋਂ ਜਿੱਥੇ ਹਰ ਸਾਲ ਉਨ੍ਹਾਂ ਦੀ ਯਾਦ ਕੌਮਾਂਤਰੀ ਪੱਧਰ ਦਾ ਸਭਿਆਚਾਰਕ ਮੇਲਾ ਕਰਵਾਇਆ ਜਾਂਦਾ ਹੈ ਉੱਥੇ ਉਨ੍ਹਾਂ ਦੀ ਚਿਰੋਕਣੀ ਮੰਗ ਸੀ ਕਿ ਸਰਕਾਰੀ ਹਾਈ ਸਕੂਲ ਖਤਰਾਏ ਕਲਾਂ ਦਾ ਨਾਮ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਦੇ ਨਾਂ ‘ਤੇ ਰੱਖ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ 6 ਹੋਰ ਵੀ ਸਰਕਾਰੀ ਸਕੂਲਾਂ ਦੇ ਨਾਂ ਸੁਤੰਤਰ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਂ ਕਰ ਦਿੱਤੇ ਗਏ ਹਨ। ਇਸ ਸਮੇਂ ਉਨ੍ਹਾਂ ਸਕੂਲ ਦੇ ਮੁੱਖ ਗੇਟ ਲਈ ਇੱਕ ਲੱਖ ਰੁਪਏ ਦੇਣ ਦਾ ਵੀ ਐਲਾਨ ਕੀਤਾ। ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਦੇਸ਼ ਭਗਤ ਖਤਰਾਏ ਕਲਾਂ ਦੇ ਪੋਤਰੇ ਸ੍ਰ ਦਿਲਬਾਗ ਸਿੰਘ ਖਤਰਾਏ ਕਲਾਂ ਨੇ ਜਿੱਥੇ ਕੈਬਨਿਟ ਮੰਤਰੀ ਧਾਲੀਵਾਲ ਦਾ ਮੂੰਹ ਮਿੱਠਾ ਕਰਵਾਇਆ ਉੱਥੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਅੱਗੇ ਨਤਮਸਤਕ ਹੈ ਅਤੇ ਉਨ੍ਹਾਂ ਦੇ ਦੱਸੇ ਹੋਏ ਰਸਤੇ ਤੇ ਚੱਲ ਰਹੀ ਹੈ। ਉਨ੍ਹਾਂ ਮੁੜ ਦੁਹਰਾਇਆਂ ਕਿ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਸਦਕਾ ਹੀ ਸਰਕਾਰੀ ਹਾਈ ਸਕੂਲ ਖਤਰਾਏ ਕਲਾਂ ਦਾ ਨਾਂ ਦੇਸ਼ ਭਗਤ ਕਾਮਰੇਡ ਉਜਾਗਰ ਸਿੰਘ ਖਤਰਾਏ ਕਲਾਂ ਦੇ ਨਾਂ ‘ਤੇ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਸੁਤੰਤਰਤਾ ਸੰਗਰਮੀ ਬੰਤਾ ਸਿੰਘ ਸਰਕਾਰੀ ਹਾਈ ਸਕੂਲ ਧੂਰਕੋਟ ਬਰਨਾਲਾ ਅਤੇ ਸਰਕਾਰੀ ਮਿਡਲ ਸਕੂਲ ਸ਼ੇਖੂਪੁਰ ਲੁਧਿਆਣਾ, ਸੁਤੰਤਰਤਾ ਸੰਗਰਮੀ ਖਜਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ, ਬਰਨਾਲਾ ਅਤੇ ਹੋਰਾਂ ਦੇ ਨਾਂ ਤੇ ਸਰਕਾਰੀ ਸਕੂਲਾਂ ਦੇ ਨਾਂ ਬਦਲ ਦਿੱਤੇ ਹਨ।

ਸਾਂਝਾ ਕਰੋ

ਪੜ੍ਹੋ

ਦਿੱਲੀ ਵਿੱਚ ਇੱਕ ਹਫਤੇ ਅੰਦਰ ਡੇਂਗੂ ਦੇ

ਨਵੀਂ ਦਿੱਲੀ, 24 ਸਤੰਬਰ – ਦਿੱਲੀ ਵਿਚ ਪਿਛਲੇ ਸੱਤ ਦਿਨਾਂ...