ਪੰਜਾਬ ‘ਚ ਮੈਡੀਕਲ ਐਡਮਿਸ਼ਨ ‘ਚ ਰਿਸ਼ਤੇਦਾਰਾਂ ਨੂੰ ਨਹੀਂ ਮਿਲੇਗਾ NRI ਕੋਟਾ ਦੇ ਫਾਇਦਾ

ਚੰਡੀਗੜ੍ਹੀ, 24 ਸਤੰਬਰ : ਸੁਪਰੀਮ ਕੋਰਟ ਨੇ ਮੈਡੀਕਲ ਖੇਤਰ ‘ਚ ਦਾਖ਼ਲੇ ਲਈ ਐੱਨਆਰਆਈ ਕੋਟੇ ਦਾ ਦਾਇਰਾ ਵਧਾਉਣ ਵਾਲੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਅਦਾਲਤ ਨੇ ਮੰਗਲਵਾਰ ਨੂੰ ਹਾਈਕੋਰਟ ਦੇ ਫੈਸਲੇ ਖਿਲਾਫ਼ ਪੰਜਾਬ ਸਰਕਾਰ ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਧੋਖਾਧੜੀ ਹੁਣ ਖਤਮ ਹੋਣੀ ਚਾਹੀਦੀ ਹੈ। ਇਸ ਤਰ੍ਹਾਂ ਅਦਾਲਤ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਪੰਜਾਬ ਸਰਕਾਰ ਦਾ ਐਨਆਰਆਈ ਕੋਟਾ ਵਧਾਉਣ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਹੈ।

NRI ਕੋਟੇ ‘ਚ ਰਿਸ਼ਤੇਦਾਰਾਂ ਨੂੰ ਦਿੱਤੀ ਗਈ ਜਗ੍ਹਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ 20 ਅਗਸਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ ਜਿਸ ਵਿਚ ਗੈਰ-ਰਿਹਾਇਸ਼ੀ ਭਾਰਤੀ ਕੋਟੇ ਦਾ ਦਾਇਰਾ ਵਧਾ ਕੇ ਦੂਰ ਦੇ ਰਿਸ਼ਤੇਦਾਰਾਂ ਜਿਵੇਂ ਕਿ ਚਾਚਾ-ਚਾਚੀ, ਮਾਸੀ, ਦਾਦਾ-ਦਾਦੀ ਤੇ ਚਚੇਰੇ ਭਰਾ ਨੂੰ ਵੀ ਸ਼ਾਮਲ ਕੀਤਾ ਗਿਆ ਸੀ, ਐਨਆਰਆਈ ਕੋਟੇ ਤਹਿਤ ਮੈਡੀਕਲ ਕਾਲਜ ‘ਚ ਦਾਖਲੇ ਲਈ 15 ਪ੍ਰਤੀਸ਼ਤ ਰਾਖਵਾਂਕਰਨ ਨਿਰਧਾਰਤ ਕੀਤਾ ਗਿਆ ਹੈ।

ਅਸੀਂ ਅਜਿਹੀਆਂ ਸਾਰੀਆਂ ਪਟੀਸ਼ਨਾਂ ਨੂੰ ਖਾਰਜ ਕਰਾਂਗੇ

ਚੀਫ਼ ਜਸਟਿਸ ਡੀਵਾਈ ਚੰਦਰਚੂੜ ਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਹੋਰ ਕੁਝ ਨਹੀਂ ਬਲਿਕ ਪੈਸਾ ਕਮਾਉਣ ਦੀ ਮਸ਼ੀਨ ਹੈ। ਬੈਂਚ ਨੇ ਕਿਹਾ ਕਿ ਅਸੀਂ ਅਜਿਹੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦੇਵਾਂਗੇ। ਇਹ ਐਨਆਰਆਈ ਵਪਾਰ ਧੋਖਾਧੜੀ ਤੋਂ ਇਲਾਵਾ ਹੋਰ ਕੁਝ ਨਹੀਂ ਹੈ। ਹਾਈ ਕੋਰਟ ਦੇ ਫੈਸਲੇ ਨੂੰ ਬਿਲਕੁਲ ਸਹੀ ਦੱਸਦੇ ਹੋਏ ਅਦਾਲਤ ਨੇ ਕਿਹਾ ਕਿ ਇਸ ਦੇ ਮਾੜੇ ਪ੍ਰਭਾਵਾਂ ਨੂੰ ਦੇਖੋ ਜਿਨ੍ਹਾਂ ਉਮੀਦਵਾਰਾਂ ਦੇ ਅੰਕ ਤਿੰਨ ਗੁਣਾ ਜ਼ਿਆਦਾ ਹਨ, ਉਹ ਦਾਖਲਾ ਗੁਆ ਦੇਣਗੇ। ਸੁਪਰੀਮ ਕੋਰਟ ਨੇ ਕਿਹਾ ਕਿ ਵਿਦੇਸ਼ ‘ਚ ਵਸੇ ‘ਮਾਮਾ, ਤਾਈ, ਤਾਇਆ’ ਦੂਰ ਦੇ ਰਿਸ਼ਤੇਦਾਰਾਂ ਨੂੰ ਹੁਸ਼ਿਆਰ ਉਮੀਦਵਾਰਾਂ ਤੋਂ ਪਹਿਲਾਂ ਦਾਖ਼ਲਾ ਮਿਲ ਜਾਵੇਗਾ ਤੇ ਇਸ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਸਾਂਝਾ ਕਰੋ

ਪੜ੍ਹੋ

ਦਿੱਲੀ ਵਿੱਚ ਇੱਕ ਹਫਤੇ ਅੰਦਰ ਡੇਂਗੂ ਦੇ

ਨਵੀਂ ਦਿੱਲੀ, 24 ਸਤੰਬਰ – ਦਿੱਲੀ ਵਿਚ ਪਿਛਲੇ ਸੱਤ ਦਿਨਾਂ...