85000 ਮੁਲਾਜ਼ਮਾਂ ਦੇ ਡੀ.ਏ. ਨੂੰ 42 ਫੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਦਾ ਪ੍ਰਸਤਾਵ
ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਸੂਬੇ ਦੇ ਲਗਭਗ 85,000 ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵੱਡਾ ਵਾਧਾ ਕਰਨ ਦੀ ਤਜਵੀਜ਼ ਰੱਖੀ ਹੈ। ਇਸ ਪ੍ਰਸਤਾਵ ਤਹਿਤ ਮੁਲਾਜ਼ਮਾਂ ਦੇ ਡੀ.ਏ. ਨੂੰ 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ।
ਇਸ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਡੀ.ਏ. ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਰਮਚਾਰੀਆਂ ਨੂੰ ਪਰਿਵਾਰ ਦਾ ਹਿੱਸਾ ਮੰਨਦੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਮੰਤਰੀ ਅਮਨ ਅਰੋੜਾ ਅਨੁਸਾਰ, ਸਬ-ਕਮੇਟੀ ਵੱਲੋਂ ਤਿਆਰ ਕੀਤਾ ਗਿਆ ਇਹ ਪ੍ਰਸਤਾਵ ਅੰਤਿਮ ਪ੍ਰਵਾਨਗੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਭੇਜਿਆ ਜਾਵੇਗਾ। ਮੁੱਖ ਮੰਤਰੀ ਦੀ ਹਰੀ ਝੰਡੀ ਮਿਲਦਿਆਂ ਹੀ ਇਸ ਫ਼ੈਸਲੇ ਨੂੰ ਲਾਗੂ ਕਰ ਦਿੱਤਾ ਜਾਵੇਗਾ, ਜਿਸ ਨਾਲ ਹਜ਼ਾਰਾਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਮੋਟਾ ਵਾਧਾ ਦੇਖਣ ਨੂੰ ਮਿਲੇਗਾ।
Share this content:


Post Comment