ਕਨੇੈਡਾ, 27 ਸਤੰਬਰ – ਪੰਜਾਬੀ ਜਿਥੇ ਵੀ ਜਾਂਦੇ ਹਨ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਲ ਕਰ ਲੈਂਦੇ ਹਨ। ਪਿਛਲੇ ਕੁਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ ਹਨ। ਅਜਿਹੀ ਹੀ ਮਾਣਮੱਤੀ ਪ੍ਰਾਪਤੀ ਪੰਜਾਬ ਦੀ ਧੀ ਨੇ ਕੈਨੇਡਾ ‘ਚ ਪ੍ਰਾਪਤ ਕੀਤੀ ਹੈ। ਮਾਨਸਾ ਦੇ ਸਰਦੂਲਗੜ੍ਹ ਦੀ ਧੀ ਟੋਰਾਂਟੋ ਪੁਲਿਸ ’ਚ ਭਰਤੀ ਹੋਈ ਹੈ। ਨਵਕਿਰਨ ਨੇ ਆਪਣੀ ਸਕੂਲੀ ਪੜ੍ਹਾਈ ਸਰਦੂਲੇਵਾਲਾ ਤੋਂ ਕੀਤੀ ਹੈ। ਸਕੂਲ ਦੇ ਪ੍ਰਿੰਸੀਪਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸ਼ਾਨਦਾਰ ਪ੍ਰਾਪਤੀ ਨਵਕਿਰਨ ਦੇ ਸਮੱਰਪਣ, ਲਗਨ ਅਤੇ ਸਮਾਜ ਦੀ ਸੇਵਾ ਕਰਨ ਦੇ ਜਨੂੰਨ ਦਾ ਪ੍ਰਮਾਣ ਹੈ। ਮੀਰਾ ਪਬਲਿਕ ਸਕੂਲ ਤੋਂ ਟੋਰਾਂਟੋ ਪੁਲਿਸ ਵਿਭਾਗ ਤੱਕ ਦੀ ਯਾਤਰਾ ਵਿਦਿਆਰਥੀਆਂ ਲਈ ਇਕ ਪ੍ਰੇਰਨਾ ਹੈ। ਪ੍ਰਤਿਭਾਸ਼ਾਲੀ ਅਤੇ ਜ਼ਿੰਮੇਵਾਰ ਵਿਦਿਆਰਥੀਆਂ ਨੂੰ ਪਾਲਣ ਲਈ ਸਕੂਲ ਦੀ ਵਚਨਬੱਧਤਾ ਦੀ ਇੱਕ ਸ਼ਾਨਦਾਰ ਉਦਾਹਰਣ ਹੈ।