ਪ੍ਰਧਾਨ ਮੰਤਰੀ ਮੋਦੀ ਵੱਲੋਂ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨਾਲ ਮੁਲਾਕਾਤ

ਨਵੀਂ ਦਿੱਲੀ, 7 ਅਕਤੂਬਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਇੱਥੇ ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਵਿਆਪਕ ਚਰਚਾ ਕੀਤੀ। ਮੁਈਜ਼ੂ ਚਾਰ ਰੋਜ਼ਾ ਦੌਰੇ ’ਤੇ ਐਤਵਾਰ ਸ਼ਾਮ ਨੂੰ ਇੱਥੇ ਪਹੁੰਚੇ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ਪੋਸਟ ਵਿਚ ਕਿਹਾ ਕਿ ਭਾਰਤ-ਮਾਲਦੀਵ ਦੇ ਵਿਸ਼ੇਸ਼ ਸਬੰਧਾਂ ਨੂੰ ਅੱਗੇ ਵਧਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ ਪਹੁੰਚਣ ’ਤੇ ਮਾਲਦੀਵ ਦੇ ਰਾਸ਼ਟਰਪਤੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।

ਸਾਂਝਾ ਕਰੋ

ਪੜ੍ਹੋ